ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਅਨੁਸਾਰ ਮੁਕੰਮਲ ਕੀਤਾ ਜਾਵੇ–ਸੰਜੀਵ ਕੁਮਾਰ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਮੀਟਿੰਗ
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਗੁਣਵੱਤਾ, ਪਾਰਦਰਸ਼ਤਾ ਅਤੇ ਨਿਰਧਾਰਤ ਸਮਾਂ-ਸੀਮਾ ਅਨੁਸਾਰ ਮੁਕੰਮਲ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਇਆ ਜਾਵੇ।
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਗੁਣਵੱਤਾ, ਪਾਰਦਰਸ਼ਤਾ ਅਤੇ ਨਿਰਧਾਰਤ ਸਮਾਂ-ਸੀਮਾ ਅਨੁਸਾਰ ਮੁਕੰਮਲ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਪਿੰਡਾਂ ਵਿਚ ਸ਼ੋਕ ਪਿੱਟਾਂ ਦੀ ਉਸਾਰੀ ਅਤੇ ਵਰਤੋਂ, ਪਾਣੀ ਦੀ ਸੰਭਾਲ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਜਲ ਸ਼ਕਤੀ ਅਭਿਆਨ ‘ਕੈਚ ਦਾ ਰੇਨ’ ਮੁਹਿੰਮ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬੱਚਤ, ਬਾਰਿਸ਼ ਦੇ ਪਾਣੀ ਦੀ ਸੰਭਾਲ ਅਤੇ ਰੀਚਾਰਜ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ। ਇਸ ਤੋਂ ਇਲਾਵਾ ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦੇ ਕੰਮਾਂ, ਘਰ-ਘਰ ਕੂੜਾ ਇਕੱਠਾ ਕਰਨ, ਸਰੋਤ ਪੱਧਰ ’ਤੇ ਕੂੜੇ ਦੀ ਵੱਖ-ਵੱਖ ਕਰਕੇ ਸੰਭਾਲ ਅਤੇ ਸੋਲਿਡ ਵੇਸਟ ਮੈਨੇਜਮੈਂਟ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਸੋਲਡ ਵੇਸਟ ਮੈਨੇਜਮੈਂਟ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਕਿਹਾ ਗਿਆ। ਮੀਟਿੰਗ ਵਿਚ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਪਲਬੱਧਤਾ ਅਤੇ ਵਿਕਾਸ, ਜੀ ਰਾਮ ਜੀ ਅਤੇ ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਤਹਿਤ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ। ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ 15 ਵੇਂ ਵਿੱਤ ਕਮਿਸ਼ਨ ਦੀਆਂ ਟਾਈਡ ਅਤੇ ਅਨ-ਟਾਈਡ ਤਹਿਤ ਉਪਲਬੱਧ ਫੰਡਾਂ ਦੀ ਵਰਤੋਂ ਅਤੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ 16ਵੇਂ ਵਿੱਤ ਕਮਿਸ਼ਨ ਤਹਿਤ ਟਾਈਡ ਅਤੇ ਅਨ-ਟਾਈਡ ਲਈ ਫੰਡਾਂ ਦੀ ਮੰਗ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਨੂੰ ਲੋੜ ਅਨੁਸਾਰ ਫੰਡਾਂ ਦੀ ਮੰਗ ਤਿਆਰ ਕਰਕੇ ਸਮੇਂ ਸਿਰ ਭੇਜਣ ਲਈ ਕਿਹਾ ਗਿਆ। ਮੀਟਿੰਗ ਵਿਚ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ, ਡਿਪਟੀ ਡੀ.ਈ.ਓ ਸੈਕੰਡਰੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਸਕੱਤਰ, ਡੀ.ਐਨ.ਓ. ਜੀ ਰਾਮ ਜੀ, ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂਂ ਸ਼ਮੂਲੀਅਤ ਕੀਤੀ ਗਈ।