ਝਬਾਲ, 7 ਅਗਸਤ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਜਗਤਪੁਰ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗਰੁੱਪਾਂ ਵਿਚਾਲੇ ਹੋਏ ਖੂਨੀ ਝਗੜੇ ਦੌਰਾਨ ਚੱਲੀ ਗੋਲੀ ਅਤੇ ਤੇਜ਼ਧਾਰ ਹਥਿਆਰਾਂ ਕੀਤੇ ਹਮਲੇ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢੰਡ ਅਤੇ ਜਗਤਪੁਰ ਦੇ ਦੋ ਗਰੁੱਪਾਂ ਵਿਚਾਲੇ ਪਿਛਲੇ ਕਾਫੀ ਸਮੇਂ ਤੋਂ ਪੁਰਾਣੀ ਰੰਜਿਸ਼ ਚੱਲੀ ਆ ਰਹੀ ਸੀ। ਕਿਸੇ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿਚਾਲੇ ਤਕਰਾਰ ਵੱਧ ਗਈ, ਜੋ ਦੇਖਦੇ ਹੀ ਦੇਖਦੇ ਖੂਨੀ ਝਗੜੇ ਵਿਚ ਤਬਦੀਲ ਹੋ ਗਈ। ਇਸ ਸੰਬੰਧੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਬਗੀਚਾ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਢੰਡ ਦੇ ਚਾਚਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਬਗੀਚਾ ਸਿੰਘ ਅਤੇ ਉਸ ਦਾ ਦੋਸਤ ਰਾਣਾ ਬਾਸਰਕੇ ਸਮੇਤ ਤਿੰਨ ਨੌਜਵਾਨ ਆਪਣੀ ਗੱਡੀ ਵਿਚ ਸਵਾਰ ਹੋ ਕੇ ਰੋਜ਼ਾਨਾ ਦੀ ਤਰ੍ਹਾਂ ਪਿੰਡ ਜਗਤਪੁਰਾ ਵਿਖੇ ਨਸ਼ਾ ਲੈਣ ਜਾ ਰਹੇ ਸਨ। ਪੁਰਾਣੀ ਰੰਜਿਸ਼ ਨੂੰ ਲੈ ਕੇ ਸੋਨੂੰ ਪੁੱਤਰ ਨਰਿੰਦਰ ਸਿੰਘ ਵਾਸੀ ਜਗਤਪੁਰਾ ਤੇ ਉਸ ਦੇ ਸਾਥੀਆਂ ਨੇ ਰਸਤੇ ਵਿਚ ਉਨ੍ਹਾਂ ਦੀ ਗੱਡੀ ਘੇਰ ਕੇ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕਰਨ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਕਾਰ ਵਿਚ ਸਵਾਰ ਬਗੀਚਾ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਢੰਡ ਅਤੇ ਰਾਣਾ ਬਾਸਰਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਤੁਰੰਤ ਜੇਰੇ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਸੰਬੰਧੀ ਦੂਜੀ ਧਿਰ ਦੇ ਸੋਨੂ ਪੁੱਤਰ ਨਰਿੰਦਰ ਸਿੰਘ ਵਾਸੀ ਜਗਤਪੁਰਾ ਦੇ ਭਰਾ ਮਨਜਿੰਦਰ ਸਿੰਘ ਨੇ ਨਸ਼ੇ ਵੇਚਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬਗੀਚਾ ਸਿੰਘ ਕਿਸੇ ਪੁਰਾਣੀ ਰੰਜਿਸ਼ ਕਾਰਨ ਸਾਡੇ ਅੰਦਰ ਦਾਖਲ ਹੋਇਆ ਅਤੇ ਵਿਹੜੇ ਵਿਚ ਗੱਡੀ ਧੋ ਰਹੇ ਸੋਨੂੰ ’ਤੇ ਗੋਲੀਆਂ ਚਲਾ ਦਿੱਤੀ। ਗੋਲੀ ਲੱਗਣ ਨਾਲ ਸੋਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਜੇਰੇ ਇਲਾਜ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ। ਇਸ ਸੰਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਬਿਆਨਾਂ ਅਤੇ ਡਾਕਟਰੀ ਰਿਪੋਰਟਾਂ ਆਉਂਣ ਤੋਂ ਬਾਅਦ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿੰਡ ਜਗਤਪੁਰ ਵਿਖੇ ਦੋ ਧਿਰਾਂ ’ਚ ਗੋਲੀਬਾਰੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਤਿੰਨ ਜ਼ਖ਼ਮੀ
ਝਬਾਲ, 7 ਅਗਸਤ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਜਗਤਪੁਰ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗਰੁੱਪਾਂ ਵਿਚਾਲੇ ਹੋਏ ਖੂਨੀ ਝਗੜੇ ਦੌਰਾਨ ਚੱਲੀ ਗੋਲੀ ਅਤੇ ਤੇਜ਼ਧਾਰ ਹਥਿਆਰਾਂ ਕੀਤੇ ਹਮਲੇ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢੰਡ ਅਤੇ ਜਗਤਪੁਰ ਦੇ ਦੋ ਗਰੁੱਪਾਂ ਵਿਚਾਲੇ ਪਿਛਲੇ ਕਾਫੀ ਸਮੇਂ ਤੋਂ ਪੁਰਾਣੀ ਰੰਜਿਸ਼ ਚੱਲੀ ਆ ਰਹੀ ਸੀ।
ਅਜੀਤ ਡੈਸਕ
08-08-2026