08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਤਰਨ ਤਾਰਨ ਪੁਲਿਸ ਵਲੋਂ 113 ਐਨ. ਡੀ. ਪੀ. ਐਸ. ਮਾਮਲਿਆਂ ਵਿਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਤਰਨ ਤਾਰਨ ਪੁਲਿਸ ਵਲੋਂ ਮਿਤੀ 07 ਅਗਸਤ 2026 ਨੂੰ 113 ਐਨ. ਡੀ.

Ad Position 21
No active advertisement
ਅਜੀਤ ਡੈਸਕ 08-08-2026

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਤਰਨ ਤਾਰਨ ਪੁਲਿਸ ਵਲੋਂ ਮਿਤੀ 07 ਅਗਸਤ 2026 ਨੂੰ 113 ਐਨ. ਡੀ. ਪੀ. ਐਸ. ਮਾਮਲਿਆਂ ਵਿਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਨਸ਼ਟ ਕੀਤਾ ਗਿਆ। ਇਸ ਸੰਬੰਧੀ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਪੂਰੀ ਪ੍ਰਕਿਰਿਆ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਤੇ ਮਨੋਨੀਤ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਵਿਚ ਐਨ. ਡੀ. ਪੀ. ਐਸ. ਐਕਟ ਤੇ ਅਦਾਲਤਾਂ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿਚ ਲਿਆਂਦੀ ਗਈ। ਨਸ਼ਟ ਕੀਤੇ ਨਸ਼ੀਲੇ ਪਦਾਰਥਾਂ ਵਿਚ 4.803 ਕਿੱਲੋ ਹੈਰੋਇਨ, 5.955 ਕਿੱਲੋ ਨਸ਼ੀਲਾ ਪਾਊਡਰ, 40 ਕਿੱਲੋ ਤੋਂ ਵੱਧ ਭੁੱਕੀ (ਪੋਸਤ), 21684 ਗੋਲੀਆਂ, 950 ਕੈਪਸੂਲ ਤੇ ਹੋਰ ਨਸ਼ੀਲੇ ਪਦਾਰਥ ਸ਼ਾਮਿਲ ਸੀ, ਜੋ ਕਿ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਐਨ. ਡੀ. ਪੀ. ਐਸ. ਮਾਮਲਿਆਂ ਵਿਚ ਬਰਾਮਦ ਕੀਤਾ ਗਿਆ ਸੀ। ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਪੂਰੀ ਜਾਂਚ-ਪੜਤਾਲ, ਦਸਤਾਵੇਜ਼ੀ ਕਾਰਵਾਈ ਤੇ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਦਿਆਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਅਮਲ ਵਿਚ ਲਿਆਂਦੀ ਗਈ। ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਐੱਸ. ਪੀ. (ਡੀ) ਰਿਪੁਤਪਨ ਸਿੰਘ, ਡੀ. ਐੱਸ. ਪੀ. (ਡੀ) ਸ਼ਿਵਦਰਸ਼ਨ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਪਿੰਡ ਜਗਤਪੁਰ ਵਿਖੇ ਦੋ ਧਿਰਾਂ ’ਚ ਗੋਲੀਬਾਰੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਤਿੰਨ ਜ਼ਖ਼ਮੀ
Ad Position 24