08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹੈਰੋਇਨ, ਪਿਸਟਲਾਂ ਤੇ ਕਾਰਤੂਸ ਸਮੇਤ 11 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ 2 ਪਿਸਟਲ, 333 ਗ੍ਰਾਮ ਹੈਰੋਇਨ, 34 ਕਾਰਤੂਸ, 1200 ਰੁਪਏ ਦੀ ਡਰੱਗ ਮਨੀ ਤੇ ਆਈ-20 ਕਾਰ ਬਰਾਮਦ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾਂ ’ਤੇ ਕੀਤੀ ਕਾਰਵਾਈ ਦੌਰਾਨ 11 ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 2 ਪਿਸਟਲ, ਇਕ ਮੈਗਜੀਨ, 34 ਕਾਰਤੂਸ, 333 ਗ੍ਰਾਮ ਹੈਰੋਇਨ, 1200 ਰੁਪਏ ਭਾਰਤੀ ਕਾਰੰਸੀ ਅਤੇ ਇਕ ਆਈ. -20 ਗੱਡੀ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਜਗ੍ਹਾਂ ’ਤੇ ਕੀਤੀ ਕਾਰਵਾਈ ਦੌਰਾਨ 11 ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 2 ਪਿਸਟਲ, ਇਕ ਮੈਗਜੀਨ, 34 ਕਾਰਤੂਸ, 333 ਗ੍ਰਾਮ ਹੈਰੋਇਨ, 1200 ਰੁਪਏ ਭਾਰਤੀ ਕਾਰੰਸੀ ਅਤੇ ਇਕ ਆਈ.-20 ਗੱਡੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ ਗੌਰਵ ਯਾਦਵ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਆਈ. ਜੀ. ਸਨੇਹਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਜੰਗ ਵਿਚ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ’ਚ ਐੱਸ. ਪੀ. (ਡੀ) ਰਿਪੁਤਪਨ ਸਿੰਘ ਵਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ। ਜਿਸ ਤਹਿਤ ਸੀ. ਆਈ. ਏ. ਸਟਾਫ ਤਰਨ ਤਾਰਨ ਪੁਲਿਸ ਵਲੋਂ ਕੁਲਵਿੰਦਰ ਸਿੰਘ ਪੁੱਤਰ ਗੁਲਾਭ ਸਿੰਘ ਵਾਸੀ ਪਿੰਡ ਸੈਦੋ, ਗੁਰਪ੍ਰਤਾਪ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਸੈਦੋ ਤੇ ਪਵਨ ਬਿਸਨੋਈ ਪੁੱਤਰ ਰਾਮ ਕੁਮਾਰ ਵਾਸੀ ਬੂਨਾ ਫਤਿਆਬਾਦ ਹਰਿਆਣਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਪਿਸਟਲ 32 ਬੋਰ, ਇਕ ਮੈਗਜੀਨ ਤੇ 4 ਜਿੰਦਾ ਰੌਂਦ ਤੇ 316 ਗ੍ਰਾਮ ਹੈਰਇਨ ਸਮੇਤ ਇਕ ਆਈ-20 ਗੱਡੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਥਾਣਾ ਸਦਰ ਪੱਟੀ ਪੁਲਿਸ ਨੇ ਰਾਜਬੀਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਸੀਤੋ ਮਹਿ ਝੁੱਗੀਆ, ਜਗਜੋਬਨ ਸਿੰਘ ਪੁੱਤਰ ਸਰਮੈਲ ਸਿੰਘ ਵਾਸੀ ਸੀਤੋ ਮਹਿ ਝੁੱਗੀਆ ਤੇ ਜਗਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੂਸਲੇਵੜ੍ਹ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 17 ਗ੍ਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਸਖਬੀਰ ਸਿੰਘ ਉਰਫ ਮਾਣਕ ਪੁੱਤਰ ਅੰਗਰੇਜ ਸਿੰਘ ਵਾਸੀ ਪਿੰਡ ਕਲੇਰ ਤੇ ਹੀਰਾ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਿੰਡ ਸੇਰੋ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਪਿਸਟਲ ਸਮੇਤ 2 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਨਿਸ਼ਾਨ ਸਿੰਘ ਉਰਫ ਸ਼ਾਨਾ ਪੁੱਤਰ ਬੂਟਾ ਸਿੰਘ ਵਾਸੀ ਚੂਸਲੇਵੜ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਖੇਮਕਰਨ ਪੁਲਿਸ ਨੇ ਸਾਜਨ ਪੁੱਤਰ ਮੰਗਤ ਸਿੰਘ ਵਾਸੀ ਖੇਮਕਰਨ ਅਤੇ ਗੁਰਸੇਵਕ ਸਿੰਘ ਪੁੱਤਰ ਰਤਨ ਸਿੰਘ ਵਾਸੀ ਮਹਿੰਦੀਪੁਰ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਸਿਲਵਰ ਪੰਨੀ, ਇਕ ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ, ਅਸਲਾ ਐਕਟ ਤੇ ਐਕਸਾਈਜ਼ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਲਈ ਬਾਰ੍ਹਵੀਂ ਦੀਆਂ ਕਲਾਸਾਂ ਸ਼ੁਰੂ ਕਰਨ ਦੀ ਮੰਗ ਅਗਲੀ ਖ਼ਬਰ ਸਰਬਜੀਤ ਸਿੰਘ ਸ਼ਾਹ ਕੁਹਾੜਕਾ ਜ਼ਿਲ੍ਹਾ ਸੰਮਤੀ ਮੈਂਬਰ ਨਿਯੁਕਤ
Ad Position 24