07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੀ. ਐੱਚ. ਓ. ਯੂਨੀਅਨ ਵਲੋਂ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਦਿੱਤਾ ਧਰਨਾ 10 ਨੂੰ ਐੱਨ. ਐੱਚ. ਐੱਮ. ਪੰਜਾਬ ਮੁੱਖ ਦਫ਼ਤਰ ਦੇ ਘਿਰਾਓ ਦਾ ਐਲਾਨ

ਤਰਨ ਤਾਰਨ , 7 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ (ਸੀ. ਐੱਚ.

Ad Position 21
No active advertisement
ਅਜੀਤ ਡੈਸਕ 08-08-2026
ਤਰਨ ਤਾਰਨ , 7 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚ ਕਮਿਊਨਿਟੀ ਹੈਲਥ ਅਫ਼ਸਰਾਂ (ਸੀ. ਐੱਚ. ਓ.) ਵਲੋਂ ਸੂਬੇ ਭਰ ਵਿਚ ਚੱਲ ਰਹੀ ਮੁਕੰਮਲ ਹੜਤਾਲ ਕਾਰਨ ਕਰੀਬ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਨਾਲ ਪੇਂਡੂ ਸਿਹਤ ਪ੍ਰਣਾਲੀ ’ਤੇ ਵਿਆਪਕ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦੇ ਗੰਭੀਰ ਦੋਸ਼ ਲਗਾਉਂਦਿਆਂ 10 ਅਗਸਤ ਨੂੰ ਚੰਡੀਗੜ੍ਹ ਸਥਿਤ ਐੱਨ. ਐੱਚ. ਐੱਮ. ਪੰਜਾਬ ਮੁੱਖ ਦਫ਼ਤਰ ਦਾ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪ੍ਰਧਾਨ ਜੁਗਰਾਜ ਕੌਰ ਕੰਗ ਅਤੇ ਜੈਸਮੀਨ ਕੌਰ ਦੀ ਅਗਵਾਈ ਹੇਠ ਚੱਲ ਰਿਹਾ ਰੋਸ ਧਰਨਾ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ, ਜਿਸ ਵਿਚ ਜ਼ਿਲ੍ਹੇ ਦੀਆ ਸਮੂਹ ਸੀ. ਐਚ. ਓ. ਨੇ ਆਪਣੇ ਛੋਟੇ-ਛੋਟੇ ਬੱਚਿਆਂ ਸਮੇਤ ਹਿੱਸਾ ਲਿਆ। ਇਸ ਮੌਕੇ ਵਾਈਸ ਪ੍ਰਧਾਨ ਰਵਿੰਦਰ ਕੌਰ ਬਾਗੜੀਆਂ ਤੇ ਜੀਵਨਜੋਤ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆ ਵਿਚ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ 10 ਅਗਸਤ ਨੂੰ ਐੱਨ. ਐੱਚ. ਐੱਮ. ਪੰਜਾਬ ਮੁੱਖ ਦਫ਼ਤਰ ਚੰਡੀਗੜ੍ਹ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਸਰਕਾਰ ਨੂੰ ਵਾਅਦੇ ਯਾਦ ਕਰਵਾਏ ਜਾਣਗੇ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਸੀ. ਐੱਚ. ਓਜ਼ ਦੀ ਤਨਖ਼ਾਹ ਵਿਚ 5 ਹਜ਼ਾਰ ਰੁਪਏ ਦਾ ਸਥਾਈ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਨੂੰ ਮੁੱਢਲੀ ਤਨਖ਼ਾਹ ਵਿਚ ਸ਼ਾਮਿਲ ਕਰਨ ਦੀ ਬਜਾਇ ਪ੍ਰੋਤਸਾਹਨ ਰਾਸ਼ੀ ਨਾਲ ਜੋੜ ਕੇ ਅਜਿਹੀਆਂ ਸ਼ਰਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਸ ਨੂੰ ਮੁਲਾਜ਼ਮਾਂ ਨਾਲ ਕੀਤਾ ਸਿੱਧਾ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਵਫ਼ਾਦਾਰੀ ਬੋਨਸ, ਨਿਯਮਤ ਕਾਡਰ ਤੇ ਹੋਰ ਲੰਬਿਤ ਮੰਗਾਂ ਅਜੇ ਵੀ ਸਰਕਾਰ ਦੇ ਫ਼ੈਸਲੇ ਦੀ ਉਡੀਕ ਕਰ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਮਹਿਲਾ ਸਸ਼ਕਤੀਕਰਨ ਦੇ ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਪੇਂਡੂ ਖੇਤਰਾਂ ਵਿਚ ਲੋਕਾਂ ਦੀ ਸਿਹਤ ਸੰਭਾਲ ਰਹੀਆਂ ਹਜ਼ਾਰਾਂ ਮਹਿਲਾ ਸੀ. ਐੱਚ . ਓ. ਆਪਣੇ ਹੀ ਹੱਕਾਂ ਲਈ ਧਰਨਿਆਂ ’ਤੇ ਬੈਠਣ ਲਈ ਮਜ਼ਬੂਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਸ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਨੋਮਨਜੀਤ ਕੌਰ (ਪ੍ਰੈੱਸ ਸਕੱਤਰ), ਅਮਰਜੀਤ ਕੌਰ ਬਲਾਕ ਪ੍ਰਧਾਨ ਖੇਮਕਰਨ, ਜੀਵਨਜੋਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮਨਦੀਪ ਕੌਰ ਰਟੌਲ, ਦਵਿੰਦਰ ਕੌਰ ਬਲਾਕ ਪ੍ਰਧਾਨ ਕੈਰੋਂ, ਮਨਜਿੰਦਰ ਕੌਰ, ਨਵਜੋਤ ਕੌਰ, ਪ੍ਰਭਜੀਤ ਕੌਰ ਤੇ ਸੁਖਪਾਲ ਕੌਰ ਸਮੇਤ ਹੋਰ ਸੀ. ਐੱਚ. ਓ. ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਾਲ 88 ਹਜ਼ਾਰ ਦੀ ਆਨਲਾਈਨ ਠੱਗੀ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ
Ad Position 24