ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਘਰਾਟ ਅਲਾਦੀਨਪੁਰ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸ ਦੌਰਾਨ ਇਨ੍ਹਾਂ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਹਰਜਿੰਦਰ ਸਿੰਘ, ਗੱਬਰ ਸਿੰਘ ਉਰਫ ਹੈਪੀ ਪੁੱਤਰ ਬਿੰਦਰ ਸਿੰਘ ਵਾਸੀਅਨ ਸੰਗਤਪੁਰ ਨੂੰ ਰੋਕ ਕੇ ਜਦੋਂ ਮੋਟਰਸਾਈਕਲ ਦੇ ਕਾਗਜ਼ ਪੱਤਰ ਦਿਖਾਉਣ ਲਈ ਕਿਹਾ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ । ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਥਾਣਾ ਸਦਰ ਤਰਨ ਤਾਰਨ ਵਿਖੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ ।