ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਨ
ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਵਿਅਕਤੀ ਪੁਲਿਸ ਪਾਰਟੀ ਨਾਲ ਤਸਵੀਰਾਂ—ਲਵਲੀ
09-08-2026
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਿਲਪ੍ਰੀਤ ਸਿੰਘ ਉਰਫ ਕਾਕਾ ਪੁੱਤਰ ਲਹਿਬਰ ਸਿੰਘ ਵਾਸੀ ਖਾਈਫੈਮਾ ਕੀ ਜ਼ਿਲ੍ਹਾ ਫਿਰੋਜਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1 ਪਿਸਟਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਜੇ ਪੁੱਤਰ ਹਰਜੀਤ ਸਿੰਘ ਵਾਸੀ ਗਲੀ ਦੇਵੀਆਂ ਰਾਮ ਵਾਲੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 15 ਗ੍ਰਾਮ ਹੈਰੋਇਨ ਅਤੇ 1250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਰਾਜਾ ਪੁੱਤਰ ਅਮਰੀਕ ਸਿੰਘ ਵਾਸੀ ਪੱਖੋਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ, ਹੈਰੋਇੰਨ ਨਾਲ ਲਿੱਬੜੀ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ ਸਿਲਵਰ ਪੇਪਰ ਪਾਈਪ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਜਤਿੰਦਰ ਸਿੰਘ ਉਰਫ ਮੰਗਾ ਪੁੱਤਰ ਬਲਕਾਰ ਸਿੰਘ ਵਾਸੀ ਵੈਈਪੂਈ ਅਤੇ ਸੁਖਚੈਨ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਸੰਘਰਕੋਟ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਪੰਨੀ ਪਾਇਪ, ਲਾਇਟਰ ਅਤੇ 10 ਰੁਪਏ ਦਾ ਨੋਟ ਬ੍ਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਪੁਲਿਸ ਨੇ ਰਣਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਲਖਣਾ, ਸਤਵੰਤ ਸਿੰਘ ਉਰਫ ਸੁੱਖਾ ਪੁੱਤਰ ਪਵਿਤਰ ਸਿੰਘ ਵਾਸੀ ਲਖਣਾ ਅਤੇ ਗੁਰਜੰਟ ਸਿੰਘ ਉਰਫ ਚੇਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਲਖਣਾ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਲਾਇਟਰ, ਇਕ 10 ਰੁਪਏ ਨੋਟ ਅਤੇ ਇਕ ਸਿਲਵਰ ਪੰਨੀ ਹੈਰੋਇੰਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ 1 ਪਿਸਟਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਸ਼ਕਰੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 37500 ਮਿਲੀਲੀਟਰ ਨਾਜਾਇਜ ਸ਼ਰਾਬ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਸਰਹਾਲੀ ਪੁਲਿਸ ਨੇ ਅਕਾਸ਼ਦੀਪ ਸਿੰਘ ਉਰਫ ਅਕਾਸ ਗੁਰਮੁੱਖ ਸਿੰਘ ਵਾਸੀ ਪੱਤੀ ਭਰਾਈ ਕੀ ਸਰਹਾਲੀ ਅਤੇ ਪ੍ਰਿਸਪਾਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਠੱਠੀਆ ਮੁਹੰਤਾ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ ਹੈਰਇਨ ਨਾਲ ਲਿਬੜੀ ਸਿਲਵਰ ਪੇਪਰ ਪੰਨੀ, ਲਾਈਟਰ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਪੁਲਿਸ ਨੇ ਕੁੱਲਜੀਤ ਸਿੰਘ ਉਰਫ ਜੋਬਰ ਪੁੱਤਰ ਚੰਨਣ ਸਿੰਘ ਵਾਸੀ ਸਰਹਾਲੀ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।