09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ’ਚ ਖੇਤੀ ਆਧਾਰਿਤ ਸਨਅਤਾਂ ਦੀ ਵੱਡੀ ਲੋੜ- ਐਸ.ਕੇ.ਐਮ.

ਨੌਸ਼ਹਿਰਾ ਪੰਨੂੰਆ, 8 ਅਗਸਤ (ਦੀਪਕ ਮੈਣੀ)– ਸ਼ੇਰੋਂ ਖੰਡ ਮਿੱਲ ਮੋਰਚੇ ’ਤੇ ਅੱਜ 79 ਵੇਂ ਦਿਨ ਰੋਜ਼ ਦੀ ਤਰ੍ਹਾਂ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਆਗੂ ਨਛੱਤਰ ਸਿੰਘ ਪੰਨੂ, ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਇੰਦਰਜੀਤ ਸਿੰਘ ਮਰਹਾਣਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਅਧਾਰਿਤ ਸੂਬਾ ਹੈ।

Ad Position 21
No active advertisement
ਪ੍ਰਿੰਸੀਪਲ ਜਗਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਈਆਂ ਅਧਿਆਪਕਾ ਅਤੇ ਝਾਕੀਆਂ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ–ਸੰਧੂ 09-08-2026
ਨੌਸ਼ਹਿਰਾ ਪੰਨੂੰਆ, 8 ਅਗਸਤ (ਦੀਪਕ ਮੈਣੀ)– ਸ਼ੇਰੋਂ ਖੰਡ ਮਿੱਲ ਮੋਰਚੇ ’ਤੇ ਅੱਜ 79 ਵੇਂ ਦਿਨ ਰੋਜ਼ ਦੀ ਤਰ੍ਹਾਂ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਆਗੂ ਨਛੱਤਰ ਸਿੰਘ ਪੰਨੂ, ਹਰਜਿੰਦਰ ਸਿੰਘ ਟਾਂਡਾ, ਤਰਸੇਮ ਸਿੰਘ ਲੁਹਾਰ, ਗੁਰਪ੍ਰੀਤ ਸਿੰਘ ਗੰਡੀਵਿੰਡ, ਇੰਦਰਜੀਤ ਸਿੰਘ ਮਰਹਾਣਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਅਧਾਰਿਤ ਸੂਬਾ ਹੈ।ਇਸਨੇ ਦੇਸ਼ ਦੇ ਅੰਨ ਭੰਡਾਰ ਵਿਚ ਵੱਡਾ ਯੋਗਦਾਨ ਪਾ ਕੇ ਭਾਰਤ ਨੂੰ ਭੁੱਖਮਰੀ ਚੋਂ ਬਾਹਰ ਕੱਢਿਆ ਹੈ। ਹੁਣ ਧਰਤੀ ਹੇਠਲਾ ਪਾਣੀ ਬਚਾਉਣ ਲਈ ਅਤੇ ਵਾਤਾਵਰਣ ਸ਼ੁੱਧਤਾ ਲਈ ਇਹ ਜ਼ਰੂਰੀ ਹੈ ਕਿ ਪੰਜਾਬ ਵਿਚ ਖੇਤੀ ਵੰਨ ਸੁਵੰਨਤਾ ਲਿਆਂਦੀ ਜਾਵੇ । ਖੇਤੀ ਵੰਨ ਸੁਵੰਨਤਾ ਤਾਂ ਹੀ ਕਾਮਯਾਬ ਹੋ ਸਕਦੀ ਹੈ। ਜੇਕਰ ਸਰਕਾਰ ਹਰ ਫ਼ਸਲ ਤੇ ਐੱਮ.ਐੱਸ.ਪੀ. ਦੇਵੇ ਜਾਂ ਪੰਜਾਬ ਵਿਚ ਖੇਤੀ ਅਧਾਰਿਤ ਸਨਅਤ ਵੱਡੇ ਪੱਧਰ ’ਤੇ ਲਾਈ ਜਾਵੇ ਤਾਂ ਕਿਸਾਨ ਨੂੰ ਵਿਸ਼ਵਾਸ ਹੋਵੇ ਕਿ ਉਸਦੀ ਫਸਲ ਦਾ ਠੀਕ ਮੁੱਲ ਉਸਨੂੰ ਮਿਲ ਜਾਣਾ ਹੈ। ਉਲਟਾ ਸਮੇਂ ਦੀਆਂ ਸਰਕਾਰਾਂ ਨੇ ਪਹਿਲਾਂ ਚੱਲਦੀਆਂ ਖੰਡ ਮਿੱਲਾਂ ’ਤੇ ਧਾਗਾ ਮਿੱਲਾਂ ਦਾ ਭੋਗ ਪਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਪੰਜਾਬ ਦੀ ਖੇਤੀ ਸੰਕਟ ਵਿਚ ਹੈ। ਇਸੇ ਕਰਕੇ ਪਿਛਲੇ ਛੇ ਮਹੀਨਿਆਂ ਤੋਂ ਸ਼ੇਰੋਂ ਖੰਡ ਮਿੱਲ ਮੁੜ ਚਾਲੂ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਸੰਘਰਸ਼ ਵਿਚ ਲਗਾਤਾਰਤਾ ਲਿਆਂਦੀ ਗਈ ਹੈ। ਪਰ ਭਗਵੰਤ ਮਾਨ ਸਰਕਾਰ ਬਿੱਲਕੁੱਲ ਲਾਪ੍ਰਵਾਹ ਹੋਈ ਪਈ ਹੈ ਕਿ ਉਹ ਨੂੰ ਆਪਣੇ ਕੀਤੇ ਵਾਅਦੇ ਹੀ ਯਾਦ ਨਹੀਂ ਰਹੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੱਠ ਧਰਮੀ ਛੱਡ ਕੇ ਤੁਰੰਤ ਸ਼ੇਰੋਂ ਖੰਡ ਮਿੱਲ ਮੁੜ ਚਾਲੂ ਕਰਨ ਲਈ ਤਿਆਰ ਹੋਵੇ। ਇਸ ਮੌਕੇ ਇਹ ਵੀ ਮੰਗ ਕੀਤੀ ਗਈ ਕਿ ਹਿਮਾਚਲ ਪ੍ਰਦੇਸ਼ ਵਿਚ ਜ਼ਿਆਦਾ ਮੀਂਹ ਪੈਣ ਨਾਲ ਪੰਜਾਬ ਵਿਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ ਅਤੇ ਇਹ ਅਕਸਰ ਅੱਧ ਅਗਸਤ ਤੋਂ ਅੱਧ ਸਤੰਬਰ ਤੱਕ ਦਾ ਸਮਾਂ ਜ਼ਿਆਦਾ ਭਿਆਨਕ ਹੁੰਦਾ ਹੈ। ਹੜ੍ਹ ਰੋਕਣ ਦੇ ਅਗਾਊਂ ਪ੍ਰਬੰਧ ਕਿਤੇ ਦਿੱਸ ਨਹੀਂ ਰਹੇ। ਸਰਕਾਰ ਇਸ ਪਾਸੇ ਧਿਆਨ ਦੇਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਸਾ ਸਿੰਘ ਕੱਦਗਿੱਲ, ਸੁਖਬਾਜ ਸਿੰਘ ਸਿੱਧੂ, ਜਸਬੀਰ ਸਿੰਘ ਨਿੱਜਰਪੁਰਾ, ਸੁਖਦੇਵ ਸਿੰਘ ਤੁੜ, ਸੁਲੱਖਣ ਸਿੰਘ ਤੁੜ, ਬਾਬਾ ਮਹਿੰਦਰ ਸਿੰਘ ਵੇਈਂਪੁਈਂ, ਸੁਖਚੈਨ ਸਿੰਘ ਸਰਹਾਲੀ, ਜਸਬੀਰ ਸਿੰਘ,ਮੇਘ ਸਿੰਘ, ਮੇਹਰ ਸਿੰਘ, ਜੋਗਿੰਦਰ ਸਿੰਘ, ਬਲਵੀਰ ਸਿੰਘ, ਕਸ਼ਮੀਰ ਸਿੰਘ ਸ਼ੇਰੋਂ, ਅਮਰੀਕ ਸਿੰਘ, ਸ਼ੇਰੋਂ ਬਲਦੇਵ ਸਿੰਘ ਸ਼ੇਰੋਂ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਅਦਾਲਤਾਂ ’ਚ ਅੰਗਰੇਜ਼ੀ ਦੀ ਬਜਾਏ ਪੰਜਾਬੀ ਭਾਸ਼ਾ ਲਾਗੂ ਕਰੇ - ਚੁਤਾਲਾ
Ad Position 24