ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹਾਬਾਦ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਫਤਿਆਬਾਦ, 8 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫ਼ਤਿਆਬਾਦ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਸ਼ੁਰੂਆਤ ਸਕੂਲ ਕੈਂਪਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ।
ਫਤਿਆਬਾਦ, 8 ਅਗਸਤ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫ਼ਤਿਆਬਾਦ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਸ਼ੁਰੂਆਤ ਸਕੂਲ ਕੈਂਪਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਪਾਠ ਦੇ ਭੋਗ ਪੈਣ ਉਪਰੰਤ, ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਚਤਰਥ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ‘ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ’ ਜੀ ਦੇ ਜੀਵਨ, ਉਨ੍ਹਾਂ ਦੀ ਮਹਾਨਤਾ, ਤਿਆਗ ਅਤੇ ਮਾਨਵਤਾ ਦੀ ਸੇਵਾ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ’ਤੇ ਚੱਲਣ ਤੇ ਉੱਚੇ-ਸੁੱਚੇ ਆਚਰਣ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਦੇ ਅਖੀਰ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਵਿਦਿਆਰਥੀਆਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਸਕੂਲ ਦੇ ਸਰਪ੍ਰਸਤ ਮਾ. ਮੰਗਤ ਰਾਮ, ਚੇਅਰਮੈਨ ਰਵਿੰਦਰ ਕੁਮਾਰ, ਮਮਤਾ ਮੈਡਮ ਮਨਜਿੰਦਰ ਕੌਰ, ਜਸਬੀਰ ਸਿੰਘ, ਰਮਨਦੀਪ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਕੰਵਲਪ੍ਰੀਤ ਕੌਰ, ਅਰਚਨਾ ਮੈਡਮ, ਰਜਨੀਸ਼ ਮੈਡਮ, ਨਵਨੀਤ ਕੌਰ, ਇੰਦੀਪ ਕੌਰ, ਕਿਰਨਦੀਪ ਕੌਰ, ਅੰਤਰਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।