ਬਾਬਾ ਬਕਾਲਾ ਜੋੜ ਮੇਲੇ ’ਤੇ ਕਾਂਗਰਸ ਦੀ ਕਾਨਫ਼ਰੰਸ ਸੰਬੰਧੀ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਮੀਟਿੰਗ
ਖਡੂਰ ਸਾਹਿਬ, 8 ਅਗਸਤ(ਰਸ਼ਪਾਲ ਸਿੰਘ ਕੁਲਾਰ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਮੌਕੇ ਕਰਵਾਈ ਜਾ ਰਹੀ ਕਾਨਫਰੰਸ ਦੇ ਇਕੱਠ ਨੂੰ ਯਾਦਗਾਰੀ ਬਣਾਉਣ ਲਈ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਹਲਕਾ ਬਾਬਾ ਬਕਾਲਾ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਪਿੰਡ ਜਾਤੀਉਮਰਾ ਵਿਖੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ।
ਖਡੂਰ ਸਾਹਿਬ, 8 ਅਗਸਤ(ਰਸ਼ਪਾਲ ਸਿੰਘ ਕੁਲਾਰ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਮੌਕੇ ਕਰਵਾਈ ਜਾ ਰਹੀ ਕਾਨਫਰੰਸ ਦੇ ਇਕੱਠ ਨੂੰ ਯਾਦਗਾਰੀ ਬਣਾਉਣ ਲਈ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਹਲਕਾ ਬਾਬਾ ਬਕਾਲਾ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਪਿੰਡ ਜਾਤੀਉਮਰਾ ਵਿਖੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ। ਇਸ ਮੌਕੇ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਦੀ 2027 ਵਿਚ ਸਰਕਾਰ ਬਣਾਉਣ ਲਈ ਰਿਕਾਰਡ ਤੋੜ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨਫਰੰਸ ਵਿਚ ਹਾਈ ਕਮਾਂਡ ਦੇ ਆਗੂ ਵੀ ਪਹੁੰਚ ਰਹੇ ਹਨ। ਇਸ ਮੌਕੇ ਹਰਿੰਦਰ ਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਜਸਪਾਲ ਸਿੰਘ ਸਾਬਕਾ ਸਰਪੰਚ ਜਾਤੀਉਮਰਾ, ਗੁਰਬਚਨ ਸਿੰਘ ਸਾਬਕਾ ਸਰਪੰਚ, ਪ੍ਰਤਾਪ ਸਿੰਘ ਮੈਂਬਰ, ਸੁਖਵੰਤ ਸਿੰਘ ਮੈਂਬਰ, ਸਵਿੰਦਰ ਸਿੰਘ, ਜਸਬੀਰ ਸਿੰਘ, ਦਲਬੀਰ ਸਿੰਘ, ਸੁੱਚਾ ਸਿੰਘ ਡੇਰੇਵਾਲੇ, ਹਰਜਿੰਦਰ ਸਿੰਘ ਡੇਰੇਵਾਲੇ, ਹਰਭਜਨ ਸਿੰਘ ਆਦਿ ਹਾਜ਼ਰ ਸਨ।