09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਇਆ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)–ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਮਾਂ–ਪੁੱਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.

Ad Position 21
No active advertisement
ਅਜੀਤ ਡੈਸਕ 10-08-2026
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)–ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਮਾਂ–ਪੁੱਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਮਾਣੋਚਾਲ੍ਹ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਸੰਤੂ ਪੁੱਤਰ ਸਰਬਜੀਤ ਸਿੰਘ ਉਰਫ਼ ਛੱਬਾ ਵਾਸੀ ਮਾਣੋਚਾਲ੍ਹ ਕਲਾਂ ਨੇ ਆਪਣੀ ਮਾਤਾ ਰਣਜੀਤ ਕੌਰ ਉਰਫ਼ ਰਾਣੋ ਪਤਨੀ ਸਰਬਜੀਤ ਸਿੰਘ ਉਰਫ਼ ਛੱਬਾ ਵਾਸੀ ਮਾਣੋਚਾਲ੍ਹ ਕਲਾਂ ਨਾਲ ਹਮਸਲਾਹ ਹੋ ਕੇ ਉਸ ਦੀ ਨਾਬਾਲਗ ਲੜਕੀ (17) ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਵਰਗਲਾ ਕੇ ਲੈ ਗਿਆ। ਇਸ ਸੰਬੰਧੀ ਥਾਣਾ ਸਦਰ ਵਿਖੇ ਉਪਰੋਕਤ ਮਾਂ ਪੁੱਤ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਨੂੰ ਸਮਰਪਿਤ 14 ਨੂੰ ਪੱਟੀ ’ਚ ਕੱਢੀ ਜਾਵੇਗੀ ਤਿਰੰਗਾ ਯਾਤਰਾ- ਸੰਧੂ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ
Ad Position 24