ਆਜ਼ਾਦੀ ਦਿਵਸ ਨੂੰ ਸਮਰਪਿਤ 14 ਨੂੰ ਪੱਟੀ ’ਚ ਕੱਢੀ ਜਾਵੇਗੀ ਤਿਰੰਗਾ ਯਾਤਰਾ- ਸੰਧੂ
ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਆਜ਼ਾਦੀ ਦਿਵਸ ਨੂੰ ਸਮਰਪਿਤ 14 ਅਗਸਤ ਨੂੰ ਪੱਟੀ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਤਿਰੰਗਾ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਪੱਟੀ, 9 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਆਜ਼ਾਦੀ ਦਿਵਸ ਨੂੰ ਸਮਰਪਿਤ 14 ਅਗਸਤ ਨੂੰ ਪੱਟੀ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਤਿਰੰਗਾ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਸੰਧੂ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਪੱਟੀ ਦੇ ਇਤਿਹਾਸਕ ਗੁਰਦੁਆਰਾ ਬੀਬੀ ਰਜਨੀ ਜੀ ਤੋਂ ਸ਼ੁਰੂ ਹੋਵੇਗੀ। ਯਾਤਰਾ ਦੌਰਾਨ ਕਾਂਗਰਸੀ ਵਰਕਰ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਣਗੇ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸਮਾਪਤੀ ਸਥਾਨ ਡਾ. ਤ੍ਰੇਹਨ ਮੈਮੋਰੀਅਲ ਪਾਰਕ ਹੋਵੇਗਾ । ਉਨ੍ਹਾਂ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਦੇਸ਼ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 14 ਅਗਸਤ ਨੂੰ ਵੱਡੀ ਗਿਣਤੀ ਵਿਚ ਤਿਰੰਗਾ ਯਾਤਰਾ ਵਿਚ ਸ਼ਾਮਿਲ ਹੋਣ ।