10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਈ.ਟੀ. ਸੈੱਲ ਨਿਭਾਵੇਗਾ ਅਹਿਮ ਜ਼ਿੰਮੇਵਾਰੀ—ਰਮਨਦੀਪ ਕੌਰ, ਬਿੱਲਾ ਸੇਰੋਂ ਹਰਪ੍ਰੀਤ ਸਿੰਘ ਡਾਲੇਕੇ ਨੂੰ ਹਲਕਾ ਖਡੂਰ ਸਾਹਿਬ ਦਾ ਆਈ.ਟੀ. ਸੈਲ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਉਪਰੰਤ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਰਪ੍ਰੀਤ ਸਿੰਘ ਡਾਲੇਕੇ ਨੂੰ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦਾ ਆਈ. ਟੀ.

Ad Position 21
No active advertisement
ਅਜੀਤ ਡੈਸਕ 10-08-2026
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਉਪਰੰਤ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਰਪ੍ਰੀਤ ਸਿੰਘ ਡਾਲੇਕੇ ਨੂੰ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦਾ ਆਈ.ਟੀ. ਸੈੱਲ ਪ੍ਰਧਾਨ ਨਿਯੁਕਤ ਗਿਆ। ਇਸ ਮੌਕੇ ਉਨ੍ਹਾਂ ਨੇ ਹਰਪ੍ਰੀਤ ਸਿੰਘ ਡਾਲੇਕੇ ਦਾ ਸਨਮਾਨ ਕਰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਹਰਪ੍ਰੀਤ ਸਿੰਘ ਡਾਲੇਕੇ ਪਾਰਟੀ ਦੀ ਵਿਚਾਰਧਾਰਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਲਕੇ ਦੇ ਲੋਕਾਂ ਵਿਚ ਪਹੁੰਚਾਉਣ ਵਿਚ ਆਪਣੀ ਅਹਿਮ ਜਿੰਮੇਵਾਰੀ ਨਿਭਾਉਣਗੇ ਅਤੇ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜਿਸ ਦੇ ਰਾਜ ਵਿਚ ਪੰਜਾਬ ਖੁਸ਼ਹਾਲ ਹੋਇਆ ਹੈ ਅਤੇ ਪੰਜਾਬ ਦੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਮਿਲੀਆਂ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵਿਚ ਵੀ ਪੰਜਾਬ ਦਾ ਹਰ ਵਰਗ ਸੰਘਰਸ਼ ਕਰਦਾ ਦਿਖਾਈ ਦਿੱਤਾ ਅਤੇ ਹੁਣ ਆਮ ਆਦਮੀ ਪਾਰਟੀ ਦੇ ਰਾਜ ਵਿਚ ਹਰ ਵਿਭਾਗ ਦਾ ਮੁਲਾਜ਼ਮ ਵਰਗ ਆਪਣੇ ਹੱਕਾਂ ਲਈ ਸੜਕਾਂ ’ਤੇ ਨਿਤਰਨ ਲਈ ਮਜ਼ਬੂਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਉਹ ਵਾਅਦਾ ਕਰਦੇ ਹਨ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲਾਂ ਦੀ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਗਿਆਨ ਸਿੰਘ ਸ਼ਾਹਬਾਜਪੁਰ, ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੁੱਟ ਦੀ ਨੀਅਤ ਨਾਲ ਮੋਟਰਸਾਈਕਲ ਅਤੇ ਗੱਡੀ ਖੋਹਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਇਕ ਗ੍ਰਿਫ਼ਤਾਰ ਅਗਲੀ ਖ਼ਬਰ ਆਜ਼ਾਦੀ ਦਿਵਸ ਨੂੰ ਸਮਰਪਿਤ 14 ਨੂੰ ਪੱਟੀ ’ਚ ਕੱਢੀ ਜਾਵੇਗੀ ਤਿਰੰਗਾ ਯਾਤਰਾ- ਸੰਧੂ
Ad Position 24