10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਰਪੰਚ ਅਵਤਾਰ ਸਿੰਘ ਬਿੱਲਾ ਨੇ ਅਕਾਲੀ ਆਗੂਆਂ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਵਿਚਾਰਾਂ ਕਿਹਾ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕੇ ਦਾ ਹੋਵੇਗਾ ਸਰਬਪੱਖੀ ਵਿਕਾਸ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)—ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਅਕਾਲੀ ਆਗੂਆਂ ਨੇ ਪਿੰਡਾਂ ਵਿਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਆਪਣੇ ਵਿਚਾਰ ਅਤੇ ਸੁਝਾਅ ਦਿੱਤੇ ।

Ad Position 21
No active advertisement
ਅਜੀਤ ਡੈਸਕ 10-08-2026
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)—ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਮਨਦੀਪ ਕੌਰ ਸੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਅਕਾਲੀ ਆਗੂਆਂ ਨੇ ਪਿੰਡਾਂ ਵਿਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਆਪਣੇ ਵਿਚਾਰ ਅਤੇ ਸੁਝਾਅ ਦਿੱਤੇ । ਇਸ ਮੌਕੇ ਬੋਲਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ’ਚ ਹਲਕਾ ਖਡੂਰ ਸਾਹਿਬ ਦਾ ਸਰਬਪੱਖੀ ਵਿਕਾਸ ਹੋਇਆ । ਪਿੰਡਾਂ ਦੀਆਂ ਵੱਡੀਆਂ ਸੜਕਾਂ ਤੋਂ ਲੈ ਕੇ ਛੋਟੀਆਂ ਸੜਕਾਂ ਦਾ ਨਿਰਮਾਣ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ । ਇੱਥੋਂ ਤੱਕ ਕਿ ਡੇਰਿਆਂ ਨੂੰ ਜਾਂਦੇ ਰਸਤਿਆਂ ਨੂੰ ਵੀ ਪੱਕਾ ਕਰਨ ਦਾ ਸਿਹਰਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਇਸ ਹਲਕੇ ਵਿਚ ਮਾਝੇ ਦੇ ਜਰਨੈਲ ਕਹੇ ਜਾਂਦੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਰਾਹੀਂ ਵੱਡੀਆਂ ਗ੍ਰਾਂਟਾਂ ਹਲਕੇ ਨੂੰ ਦਿੱਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਖਡੂਰ ਸਾਹਿਬ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਗਿਆ ਹੈ । ਇੱਥੋਂ ਤੱਕ ਕਿ ਹਲਕੇ ਦੀਆਂ ਜ਼ਿਆਦਾਤਰ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਇਥੋਂ ਗੁਜ਼ਰਨ ਲਈ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿਚ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਸੰਬੰਧ ਵਿਚ ਉਨ੍ਹਾਂ ਕੋਲੋਂ ਪਹਿਲਕਦਮੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਕੈਂਪ ਵੀ ਲਗਵਾਉਣੇ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ ਅਗਲੀ ਖ਼ਬਰ ਔਰਤ ਨਾਲ ਗਾਲੀ ਗਲੋਚ ਅਤੇ ਧੱਕਾ ਮੁੱਕੀ ਕਰਨ ’ਤੇ ਦੂਸਰੀ ਔਰਤ ਖ਼ਿਲਾਫ਼ ਮਾਮਲਾ ਦਰਜ
Ad Position 24