10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਧਾਇਕ ਲਾਲਪੁਰਾ ਨੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)—ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਉਨ੍ਹਾਂ ਦੇ ਹਲਕੇ ਵਿਚ ਪੈਂਦੇ ਪਿੰਡ ਅਲਾਦੀਨਪੁਰ ਵਿਖੇ ਬਣਾਏ ਗਏ ਨੈਸ਼ਨਲ ਹਾਈਵੇ ਦੇ ਨਜ਼ਦੀਕ ਪੈਂਦੇ ਸਰਕਾਰੀ ਸਕੂਲ ਅਲਾਦੀਨਪੁਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵਿਧਾਨ ਸਭਾ ਵਿਚ ਬਹੁਤ ਹੀ ਗਰਮਜੋਸ਼ੀ ਨਾਲ ਚੁੱਕਿਆ। ਉਨ੍ਹਾਂ ਵਲੋਂ ਵਿਧਾਨ ਸਭਾ ਵਿਚ ਇਸ ਗੱਲ ਨੂੰ ਜ਼ੋਰ ਦਿੱਤਾ ਗਿਆ ਕਿ ਇਹ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜਿਆ ਇਕ ਅਹਿਮ ਮੁੱਦਾ ਹੈ, ਜਿਥੇ ਅੰਮ੍ਰਿਤਸਰ, ਗੰਗਾਨਗਰ ਹਾਈਵੇ ’ਤੇ ਬਣੇ ਪਿੰਡ ਅਲਾਦੀਨਪੁਰ ਦੇ ਨੈਸ਼ਨਲ ਹਾਈਵੇ ’ਤੇ ਵਿਦਿਆਰਥੀਆਂ ਨੂੰ ਪਾਰ ਕਰਨ ਲਈ ਫੁੱਟ ਓਵਰਬ੍ਰਿਜ ਹੈ ਅਤੇ ਨਾ ਹੀ ਸੁਰੱਖਿਆ ਦੇ ਕੋਈ ਹੋਰ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਵਿਦਿਆਰਥੀਆਂ ਨੂੰ ਇਥੋਂ ਲੰਘਣ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 10-08-2026
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)—ਵਿਧਾਨ ਸਭਾ ਵਿਚ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਉਨ੍ਹਾਂ ਦੇ ਹਲਕੇ ਵਿਚ ਪੈਂਦੇ ਪਿੰਡ ਅਲਾਦੀਨਪੁਰ ਵਿਖੇ ਬਣਾਏ ਗਏ ਨੈਸ਼ਨਲ ਹਾਈਵੇ ਦੇ ਨਜ਼ਦੀਕ ਪੈਂਦੇ ਸਰਕਾਰੀ ਸਕੂਲ ਅਲਾਦੀਨਪੁਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵਿਧਾਨ ਸਭਾ ਵਿਚ ਬਹੁਤ ਹੀ ਗਰਮਜੋਸ਼ੀ ਨਾਲ ਚੁੱਕਿਆ। ਉਨ੍ਹਾਂ ਵਲੋਂ ਵਿਧਾਨ ਸਭਾ ਵਿਚ ਇਸ ਗੱਲ ਨੂੰ ਜ਼ੋਰ ਦਿੱਤਾ ਗਿਆ ਕਿ ਇਹ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜਿਆ ਇਕ ਅਹਿਮ ਮੁੱਦਾ ਹੈ, ਜਿਥੇ ਅੰਮ੍ਰਿਤਸਰ, ਗੰਗਾਨਗਰ ਹਾਈਵੇ ’ਤੇ ਬਣੇ ਪਿੰਡ ਅਲਾਦੀਨਪੁਰ ਦੇ ਨੈਸ਼ਨਲ ਹਾਈਵੇ ’ਤੇ ਵਿਦਿਆਰਥੀਆਂ ਨੂੰ ਪਾਰ ਕਰਨ ਲਈ ਫੁੱਟ ਓਵਰਬ੍ਰਿਜ ਹੈ ਅਤੇ ਨਾ ਹੀ ਸੁਰੱਖਿਆ ਦੇ ਕੋਈ ਹੋਰ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਵਿਦਿਆਰਥੀਆਂ ਨੂੰ ਇਥੋਂ ਲੰਘਣ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਨੈਸ਼ਨਲ ਹਾਈਵੇ ਪਾਰ ਕਰਨ ਲਈ ਵਿਦਿਆਰਥੀ ਰੋਜ਼ਾਨਾ ਹੀ ਜ਼ੋਖਮ ਭਰੇ ਕਦਮਾਂ ਨਾਲ ਇਸ ਨੈਸ਼ਨਲ ਹਾਈਵੇ ਨੂੰ ਪਾਰ ਕਰਦੇ ਹਨ, ਜਿੱਥੇ ਵੱਡੀ ਸਪੀਡ ਵਿਚ ਗੱਡੀਆਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਦੇ ਧਿਆਨ ਵਿਚ ਲਿਆਂਦਾ ਕਿ ਵਿਦਿਆਰਥੀਆਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ਅਤੇ ਸਕੂਲ ਦੇ ਸਾਹਮਣੇ ਓਵਰਬ੍ਰਿਜ ਬਣਾਉਣ ਦੀ ਵੱਡੀ ਜ਼ਰੂਰਤ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਸੇਰੋਂ ਖੰਡ ਮਿੱਲ ਮੋਰਚੇ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਹੋਵੇਗਾ ਕਿਸਾਨਾਂ ਦਾ ਮਾਰਚ - ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਅਕਾਲੀ ਆਗੂਆਂ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਵਿਚਾਰਾਂ ਕਿਹਾ, ਅਕਾਲੀ ਦਲ ਦੀ ਸ...
Ad Position 24