ਯੁਵਕ ਸੇਵਾਵਾਂ ਵਿਭਾਗ ਤੇ ਏਡਜ਼ ਕੰਟਰੋਲ ਸੁਸਾਇਟੀ ਨੇ ਕਰਵਾਈ ਰੈੱਡ ਰਨ ਮੈਰਾਥਨ
ਤਰਨ ਤਾਰਨ, 9 ਅਗਸਤ (ਇਕਬਾਲ ਸਿੰਘ ਸੋਢੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਵਲੋਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸਰਹਾਲੀ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਕਰਵਾਈ ਗਈ। 5 ਕਿਲੋਮੀਟਰ ਦੀ ਇਸ ਮੈਰਾਥਨ ਵਿਚ 120 ਤੋਂ ਵੱਧ ਰੈੱਡ ਰੀਬਨ ਕਲੱਬਾਂ ਦੇ ਵਲੰਟੀਅਰ ਸ਼ਾਮਿਲ ਹੋਏ।
ਤਰਨ ਤਾਰਨ, 9 ਅਗਸਤ (ਇਕਬਾਲ ਸਿੰਘ ਸੋਢੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਵਲੋਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸਰਹਾਲੀ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਰੈੱਡ ਰਨ ਮੈਰਾਥਨ ਕਰਵਾਈ ਗਈ। 5 ਕਿਲੋਮੀਟਰ ਦੀ ਇਸ ਮੈਰਾਥਨ ਵਿਚ 120 ਤੋਂ ਵੱਧ ਰੈੱਡ ਰੀਬਨ ਕਲੱਬਾਂ ਦੇ ਵਲੰਟੀਅਰ ਸ਼ਾਮਿਲ ਹੋਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੀਤ ਕੋਹਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਾਖੋਰੀ ਅਤੇ ਏਡਜ਼ ਵਰਗੀਆਂ ਗੰਭੀਰ ਚੁਣੌਤੀਆਂ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਪ੍ਰਿੰਸੀਪਲ ਡਾ. ਜਸਬੀਰ ਸਿੰਘ ਨੇ ਯੁਵਕ ਸੇਵਾਵਾਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਅਜਿਹੀਆਂ ਗਤੀਵਿਧੀਆਂ ਲਗਾਤਾਰ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਜਾਗਰੂਕਤਾ ਹੈ ਅਤੇ ਜਾਗਰੂਕਤਾ ਸਦਕਾ ਹੀ ਅਸੀਂ ਖ਼ੁਦ ਤੇ ਸਮਾਜ ਨੂੰ ਸਿਹਤਮੰਦ ਰੱਖ ਸਕਦੇ ਹਾਂ। ਮੈਰਾਥਨ ਦੇ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ। ਲੜਕੀਆਂ ਵਿਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਰਾਜਬਿੰਦਰ ਕੌਰ ਪਹਿਲੇ, ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਹੀ ਤੰਮਨਾ ਪੁਰੀ ਦੂਜੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਕੈਂਪਸ ਦੀ ਸੁਪਰਿਆ ਸ਼ਰਮਾ ਤੀਜੇ ਸਥਾਨ ‘ਤੇ ਰਹੀ। ਲੜਕਿਆਂ ਵਿਚੋਂ ਪਿੰਡ ਪੱਟੀ ਤੋਂ ਜਗਰੂਪ ਸਿੰਘ ਪਹਿਲੇ, ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਹਨੀ ਸਿੰਘ ਦੂਜੇ ਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦਾ ਹੀ ਮਲਕੀਤ ਸਿੰਘ ਤੀਜੇ ਸਥਾਨ ‘ਤੇ ਰਿਹਾ। ਜੇਤੂਆਂ ਨੂੰ ਕ੍ਰਮਵਾਰ 4,000 ਰੁਪਏ, 3,000 ਰੁਪਏ ਅਤੇ 2,000 ਰੁਪਏ ਇਨਾਮ ਦੇ ਰੂਪ ਵਿਚ ਦਿੱਤੇ ਗਏ। ਪ੍ਰੋ. ਅਮਨਦੀਪ ਸਿੰਘ ਮੁਖੀ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਇਸ ਮਿੰਨੀ ਮੈਰਾਥਨ ਨੂੰ ਆਪਣੀ ਯੋਗ ਅਗਵਾਈ ਸਦਕਾ ਸਿਰੇ ਚੜ੍ਹਾਇਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਭੇਜੀ ਅਥਲੈਟਿਕਸ ਕੋਚਾਂ ਦੀ ਟੀਮ ਦੀ ਕਾਰਗੁਜ਼ਾਰੀ ਸਲਾਹੁਣਯੋਗ ਰਹੀ। ਇਸ ਮੌਕੇ ਪ੍ਰੋ. ਅਮਨਦੀਪ ਸਿੰਘ. ਪ੍ਰੋ. ਜਸਦੇਵ ਸਿੰਘ, ਡਾ. ਅਜਮੇਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।