10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਅਲਾਵਲਪੁਰ ’ਚ ਆਏ ਬਾਂਦਰ ਨੇ ਮਚਾਈ ਦਹਿਸ਼ਤ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਅਲਾਵਲਪੁਰ ਵਿਖੇ ਪਿਛਲੇ ਕੁਝ ਦਿਨਾਂ ਤੋਂ ਆਏ ਇਕ ਬਾਂਦਰ ਨੇ ਦਹਿਸ਼ਤ ਮਚਾਈ ਹੋਈ ਹੈ ਕਿਉਂਕਿ ਇਹ ਬਾਂਦਰ ਲੋਕਾਂ ਦੇ ਘਰਾਂ ਦੀਆਂ ਛੱਤਾਂ ਅਤੇ ਲੋਕਾਂ ਦੇ ਘਰਾਂ ਅੰਦਰ ਵੜ ਆਉਂਦਾ ਹੈ, ਉਥੇ ਲੋਕਾਂ ਨੂੰ ਵੱਢਣ ਨੂੰ ਪੈਂਦਾ ਹੈ, ਜਿਸ ਕਾਰਨ ਜਿਥੇ ਬੱਚੇ ਡਰਦੇ ਮਾਰੇ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ, ਉਥੇ ਲੋਕ ਵੀ ਪ੍ਰੇਸ਼ਾਨ ਹਨ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਕ ਬਾਂਦਰ ਪਿੰਡ ਅੰਦਰ ਆ ਵੜਿਆ ਹੈ, ਜੋ ਕਿ ਪਿੰਡ ਵਿਚ ਇੱਧਰ-ਉਧਰ ਘੁੰਮ ਰਿਹਾ ਹੈ ਅਤੇ ਖਾਣ-ਪੀਣ ਨੂੰ ਲੈ ਕੇ ਲੋਕਾਂ ਦੇ ਘਰਾਂ ਅੰਦਰ ਵੀ ਵੜ ਜਾਂਦਾ ਹੈ ਅਤੇ ਅਕਸਰ ਲੋਕਾਂ ਦੇ ਕੰਧਾਂ ਦੇ ਬਨੇਰਿਆਂ ਜਾਂ ਛੱਤਾਂ ਉਪਰ ਬੈਠਾ ਰਹਿੰਦਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਅਲਾਵਲਪੁਰ ਵਿਖੇ ਪਿਛਲੇ ਕੁਝ ਦਿਨਾਂ ਤੋਂ ਆਏ ਇਕ ਬਾਂਦਰ ਨੇ ਦਹਿਸ਼ਤ ਮਚਾਈ ਹੋਈ ਹੈ ਕਿਉਂਕਿ ਇਹ ਬਾਂਦਰ ਲੋਕਾਂ ਦੇ ਘਰਾਂ ਦੀਆਂ ਛੱਤਾਂ ਅਤੇ ਲੋਕਾਂ ਦੇ ਘਰਾਂ ਅੰਦਰ ਵੜ ਆਉਂਦਾ ਹੈ, ਉਥੇ ਲੋਕਾਂ ਨੂੰ ਵੱਢਣ ਨੂੰ ਪੈਂਦਾ ਹੈ, ਜਿਸ ਕਾਰਨ ਜਿਥੇ ਬੱਚੇ ਡਰਦੇ ਮਾਰੇ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ, ਉਥੇ ਲੋਕ ਵੀ ਪ੍ਰੇਸ਼ਾਨ ਹਨ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਕ ਬਾਂਦਰ ਪਿੰਡ ਅੰਦਰ ਆ ਵੜਿਆ ਹੈ, ਜੋ ਕਿ ਪਿੰਡ ਵਿਚ ਇੱਧਰ-ਉਧਰ ਘੁੰਮ ਰਿਹਾ ਹੈ ਅਤੇ ਖਾਣ-ਪੀਣ ਨੂੰ ਲੈ ਕੇ ਲੋਕਾਂ ਦੇ ਘਰਾਂ ਅੰਦਰ ਵੀ ਵੜ ਜਾਂਦਾ ਹੈ ਅਤੇ ਅਕਸਰ ਲੋਕਾਂ ਦੇ ਕੰਧਾਂ ਦੇ ਬਨੇਰਿਆਂ ਜਾਂ ਛੱਤਾਂ ਉਪਰ ਬੈਠਾ ਰਹਿੰਦਾ ਹੈ। ਜਦੋਂ ਕੋਈ ਵੀ ਵਿਅਕਤੀ ਇਸ ਨੂੰ ਉਥੋਂ ਭਜਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਬਾਂਦਰ ਇਸ ਨੂੰ ਵੱਢਣ ਪੈਂਦਾ ਹੈ, ਜਿਸ ਕਾਰਨ ਲੋਕ ਡਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਾਂਦਰ ਕਿਸੇ ਸਮੇਂ ਵੀ ਕਿਸੇ ਦਾ ਨੁਕਸਾਨ ਕਰ ਸਕਦਾ ਹੈ। ਪਿੰਡ ਵਾਸੀਆਂ ਨੇ ਜੰਗਲੀ ਜੀਵ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿਚ ਘੁੰਮ ਰਹੇ ਬਾਂਦਰ ਨੂੰ ਫ਼ੜ ਕੇ ਇਸ ਨੂੰ ਜੰਗਲ ਵਿਚ ਛੱਡਿਆ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਲੀਮੈਂਟ ਬੋਰਡ ਦੇ ਮੈਂਬਰ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ
Ad Position 24