ਕੁੱਟਮਾਰ ਕਰਕੇ ਵਿਅਕਤੀਆਂ ਨੂੰ ਕੀਤਾ ਜ਼ਖ਼ਮੀ
ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਥਾਣਾ ਸਰਹਾਲੀ ਵਿਖੇ ਸਿਮਰਨਜੀਤ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਚੌਧਰੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਨਾਲ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ।
ਤਰਨ ਤਾਰਨ, 10 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਥਾਣਾ ਸਰਹਾਲੀ ਵਿਖੇ ਸਿਮਰਨਜੀਤ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਚੌਧਰੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਨਾਲ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ । 4 ਅਗਸਤ ਨੂੰ ਉਹ ਆਪਣੇ ਘਰ ਵਿੱਚ ਮੌਜੂਦ ਸੀ ਅਤੇ ਉਸਦਾ ਦੋਸਤ ਸੁਖਬੀਰ ਸਿੰਘ ਸੁੱਖ ਪੁੱਤਰ ਜਗਤਾਰ ਸਿੰਘ ਵਾਸੀ ਸੁਰਸਿੰਘ ਜੋ ਉਸਨੂੰ ਘਰ ਮਿਲਣ ਵਾਸਤੇ ਆਇਆ ਸੀ ਅਤੇ ਨੌਸ਼ਹਿਰਾ ਪੰਨੂਆਂ ਵਿਚ ਐਕਸਾਈਜ ਦਫਤਰ ’ਚ ਕੰਮ ਕਰਦਾ ਹੈ। ਉਸ ਦੀ ਮਾਤਾ ਘਰ ਵੀ ਵਿਚ ਮੌਜੂਦ ਸੀ ਤਾਂ ਉਸ ਸਮੇਂ ਅਜੇ ਸਿੰਘ ਪੁੱਤਰ ਸਾਬੂ ਸਿੰਘ ਹਲਵਾਈ, ਨਿਸ਼ਾ ਸਿੰਘ ਪੁੱਤਰ ਸਾਬੂ ਸਿੰਘ ਹਲਵਾਈ, ਬੰਟੀ ਵਾਸੀਅਨ ਚੌਧਰੀਵਾਲਾ ਤੋਂ ਇਲਾਵਾ 3 ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਹੱਥਾਂ ਵਿਚ ਹਥਿਆਰ ਫੜੇ ਹੋਏ ਸਨ ਨੇ ਉਸ ਨਾਲ, ਉਸਦੇ ਦੋਸਤ ਅਤੇ ਮਾਤਾ ਨਾਲ ਕੁੱਟਮਾਰ ਕੀਤੀ ਅਤੇ ਸੱਟਾਂ ਮਾਰ ਦਿੱਤੀਆਂ ਅਤੇ ਜਾਂਦੇ ਸਮੇਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ।