11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 10 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਪਹਿਲੀ ਕਾਨਫਰੰਸ ਸਬੰਧੀ ਮਨਜੀਤ ਸਿੰਘ ਮੰਨਾ ਵਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ । ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਜਿੱਥੇ ਉਨ੍ਹਾਂ ਵਲੋਂ ਆਪਣੇ ਸਮਰਥਕਾਂ ਨਾਲ ਆਪਣੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਉਹ ਆਪਣੀ ਪਾਰਟੀ ਦੇ ਲੀਡਰਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ ।

Ad Position 21
No active advertisement
ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਤੇ ਬਿਕਰਮਜੀਤ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਦੌਰਾਨ। ਅਜੀਤ- ਤਸਵੀਰ 11-08-2026

ਮੀਆਂਵਿੰਡ, 10 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੂਬਾ ਸਕੱਤਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਪਹਿਲੀ ਕਾਨਫਰੰਸ ਸਬੰਧੀ ਮਨਜੀਤ ਸਿੰਘ ਮੰਨਾ ਵਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ । ਕਾਨਫਰੰਸ ਨੂੰ ਇਤਿਹਾਸਕ ਬਣਾਉਣ ਲਈ ਜਿੱਥੇ ਉਨ੍ਹਾਂ ਵਲੋਂ ਆਪਣੇ ਸਮਰਥਕਾਂ ਨਾਲ ਆਪਣੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਉਹ ਆਪਣੀ ਪਾਰਟੀ ਦੇ ਲੀਡਰਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ । ਇਸੇ ਤਰ੍ਹਾਂ ਅੱਜ ਉਹ ਆਪਣੇ ਸਾਥੀ ਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਨਾਲ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਪਹੁੰਚੇ । ਜਿੱਥੇ ਉਨ੍ਹਾਂ ਮੁੱਖ ਮੰਤਰੀ ਸੈਣੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ, ਉਨ੍ਹਾਂ ਨੂੰ ਰੱਖੜ ਪੁੰਨਿਆਂ ਵਾਲੇ ਦਿਨ 28 ਅਗਸਤ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਦਾ ਸੱਦਾ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਤਜਿੰਦਰ ਸਿੰਘ ਬੁੱਟਰ, ਰਜੇਸ਼ ਟਾਂਗਰੀ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਸਰਕਲ ਪ੍ਰਧਾਨ ਬੌਬੀ ਬੋਦੇਵਾਲ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਤੇ ਬਦਮਾਸ਼ ਦਰਮਿਆਨ ਮੁਕਾਬਲੇ ’ਚ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ ਅਗਲੀ ਖ਼ਬਰ ਕੁੱਟਮਾਰ ਕਰਕੇ ਵਿਅਕਤੀਆਂ ਨੂੰ ਕੀਤਾ ਜ਼ਖ਼ਮੀ
Ad Position 24