ਬਿੱਲਾ ਸੇਰੋਂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਦੇ ਆਗੂਆਂ ਦੀ ਮੀਟਿੰਗ
ਗੋਇੰਦਵਾਲ ਸਾਹਿਬ, 10 ਅਗਸਤ (ਸਕੱਤਰ ਸਿੰਘ ਅਟਵਾਲ)- ਸ੍ਰੀ ਗੋਇੰਦਵਾਲ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਵਲੋਂ ਆਪਣੇ ਸਰਕਲ ਅਧੀਨ ਆਉਂਦੇ ਪਿੰਡਾਂ ਦੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਯੂਥ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸ਼ਿਰਕਤ ਕੀਤੀ।
ਗੋਇੰਦਵਾਲ ਸਾਹਿਬ, 10 ਅਗਸਤ (ਸਕੱਤਰ ਸਿੰਘ ਅਟਵਾਲ)- ਸ੍ਰੀ ਗੋਇੰਦਵਾਲ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਵਲੋਂ ਆਪਣੇ ਸਰਕਲ ਅਧੀਨ ਆਉਂਦੇ ਪਿੰਡਾਂ ਦੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਯੂਥ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਅਕਾਲੀ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਿੰਡ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਹਲਕਾ ਸ੍ਰੀ ਖਡੂਰ ਸਾਹਿਬ ਦਾ ਇਕ ਮਹੱਤਵਪੂਰਨ ਇੰਡਸਟਰੀਅਲ ਹੱਬ ਹੈ। ਉਨ੍ਹਾਂ ਕਿਹਾ ਕਿ ਗੋਇੰਦਵਾਲ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੀ ਕੁੱਲ ਆਬਾਦੀ 50 ਹਜ਼ਾਰ ਤੋਂ ਵੱਧ ਹੈ, ਪਰ ਇਸ ਦੇ ਬਾਵਜੂਦ ਇਲਾਕੇ ਵਿਚ ਇਕ ਵਧੀਆ ਸਰਕਾਰੀ ਹਸਪਤਾਲ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਇੱਥੇ ਸਰਕਾਰੀ ਹਸਪਤਾਲ ਬਣਾਉਣ ਦੀ ਮੰਗ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸ੍ਰੀ ਗੋਇੰਦਵਾਲ ਸਾਹਿਬ ਵਿਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਕ ਵਧੀਆ ਸਰਕਾਰੀ ਹਸਪਤਾਲ ਦੀ ਸਹੂਲਤ ਦੇਣਾ ਮੇਰਾ ਫਰਜ਼ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਐਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਪਲਵਿੰਦਰ ਸਿੰਘ ਡਿਆਲ, ਰਣਜੀਤ ਸਿੰਘ ਰਾਣਾ ਮੰਮਣਕੇ, ਜਸਵੰਤ ਸਿੰਘ ਸਰਪੰਚ ਵਰਾਣਾ, ਸਰਵਣ ਸਿੰਘ ਸੰਮਾ, ਅਜੈਬ ਸਿੰਘ, ਅਮਰਜੀਤ ਸਿੰਘ, ਸੁਰਮੁਖ ਸਿੰਘ ਨੰਬਰਦਾਰ, ਅਮਰਜੀਤ ਸਿੰਘ ਨੰਬਰਦਾਰ, ਗੁਰਨਾਮ ਸਿੰਘ ਲਾਡੀ, ਹਰਦੀਪ ਸਿੰਘ ਖੱਖ, ਬਾਬਾ ਇੰਦਰਜੀਤ ਸਿੰਘ ਖੱਖ, ਸਰਪੰਚ ਗੁਰਮੇਜ ਸਿੰਘ ਖੱਖ, ਅਮਰਜੀਤ ਸਿੰਘ ਝੰਡੇਰ, ਸ਼ੇਰ ਸਿੰਘ, ਪੂੰਨਾ ਸਿੰਘ ਹੰਸਾਵਾਲ, ਪ੍ਰਧਾਨ ਗੁਰਮੀਤ ਸਿੰਘ, ਮੱਸਾ ਸਿੰਘ, ਮੇਜਰ ਸਿੰਘ, ਸੰਤੋਖ ਸਿੰਘ, ਹਰਦੀਪ ਸਿੰਘ ਝੰਡੇਰ, ਬਲਵਿੰਦਰ ਸਿੰਘ ਮਿਆਣੀ, ਨਿਰਮਲ ਸਿੰਘ ਧੂੰਦਾ, ਰਵਿੰਦਰ ਸਿੰਘ ਲਹੌਰੀਆ ਆਦਿ ਹਾਜ਼ਰ ਸਨ।