ਸਿਹਤ ਵਿਭਾਗ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ
ਝਬਾਲ, 10 ਅਗਸਤ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਅਤੇ ਡੀ.
ਝਬਾਲ, 10 ਅਗਸਤ (ਸੁਖਦੇਵ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਅਤੇ ਡੀ.ਆਈ.ਓ. ਡਾ. ਵਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੋਂਧੀ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਕਸੇਲ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਸਰਕਾਰੀ ਹਾਈ ਸਮਾਰਟ ਸਕੂਲ ਢੰਡ ਵਿਖੇ ਇਕ ਸਾਲ ਤੋਂ ਲੈ ਕੇ 19 ਸਾਲ ਤੱਕ ਤੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਪਾਉਣ ਲਈ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਉਂਦਿਆਂ ਡਾ. ਅਮਿਤਾ ਸੌਂਧੀ ਨੇ ਕਿਹਾ ਕਿ ਬਲਾਕ ਕਸੇਲ ਅਧੀਨ ਆਉਂਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ ਹਨ । ਉਨ੍ਹਾਂ ਕਿਹਾ ਬੱਚਿਆਂ ਦੇ ਪੇਟ ਵਿਚ ਕੀੜੇ ਹੋਣ ਨਾਲ ਕੁਪੋਸ਼ਨ, ਖੂਨ ਦੀ ਕਮੀ ਤੇ ਥਕਾਵਟ ਰਹਿਣਾ ਇਸ ਦੇ ਮੁੱਖ ਲੱਛਣ ਹਨ । ਉਨ੍ਹਾਂ ਨੂੰ ਦੱਸਿਆ ਕਿ ਖਾਣਾ-ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਮੌਕੇ ਡਾ. ਰਵਿੰਦਰ ਕੌਰ ਨੇ ਦੱਸਦਿਆਂ ਕਿਹਾ ਕਿ ਇਕ ਤੋਂ ਦੋ ਸਾਲ ਦੇ ਬੱਚਿਆਂ ਨੂੰ ਅੱਧੀ ਗੋਲੀ ਅਤੇ 2 ਤੋਂ 19 ਸਾਲ ਦੇ ਬੱਚਿਆਂ ਨੂੰ ਪੂਰੀ ਗੋਲੀ ਖਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਬੱਚੇ ਨੂੰ ਖਾਲੀ ਪੇਟ ਗੋਲੀ ਨਹੀਂ ਖਵਾਉਣੀ ਚਾਹੀਦੀ ਹੈ। ਇਸ ਮੌਕੇ ਹਰਜੀਤ ਸਿੰਘ, ਫਾਰਮੇਸੀ ਅਫ਼ਸਰ ਯੋਗੇਸ਼, ਸਕੂਲ ਇੰਚਾਰਜ ਹਰਪ੍ਰੀਤ ਕੌਰ ਸ਼ਮਾ ਰਾਣੀ, ਇੰਦਰਜੀਤ ਕੌਰ, ਰਾਜਵੀਰ ਕੌਰ, ਹਰਜੀਤ ਸਿੰਘ, ਨਵਦੀਪ ਸਿੰਘ, ਨਵਜੋਤ ਕੌਰ, ਰਮਨਦੀਪ ਕੌਰ ਤੋਂ ਇਲਾਵਾ ਸਕੂਲੀ ਦੇ ਬੱਚੇ ਹਾਜ਼ਰ ਸਨ ।