11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੰਡੀਗੜ੍ਹ ਵਿਖੇ ਇਕ ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ’ਚ ਜ਼ਿਲ੍ਹੇ ਤੋਂ ਕਿਸਾਨਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ - ਡੱਲ

ਖਾਲੜਾ, 10 ਅਗਸਤ (ਜੱਜਪਾਲ ਸਿੰਘ ਜੱਜ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ.

Ad Position 21
No active advertisement
ਅਜੀਤ ਡੈਸਕ 11-08-2026
ਖਾਲੜਾ, 10 ਅਗਸਤ (ਜੱਜਪਾਲ ਸਿੰਘ ਜੱਜ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵਲੋਂ ਕੀਤੀ ਗਈ ਸਿਫਾਰਸ਼ ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ.ਐਸ.ਪੀ. ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵਲੋਂ ਭਾਰਤ-ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਮੌਕੇ ਜਿਲ੍ਹਾ ਆਗੂ ਫ਼ਤਿਹ ਸਿੰਘ ਖਾਲਸਾ, ਦਵਿੰਦਰ ਸਿੰਘ ਗਰੇਵਾਲ, ਸਰਪੰਚ ਗੁਰਵਿੰਦਰ ਸਿੰਘ ਦਾਉਦਪੁਰਾ, ਕੁਲਦੀਪ ਸਿੰਘ ਗਿੱਲ, ਮਾਸਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੰਗਾਂ ਮੰਨਵਾਉਣ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਵਿਚੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਲੈਕੇ ਦਿੱਲੀ ਮੋਰਚੇ ਦੀ ਤਰਜ਼ ’ਤੇ ਟਰੈਕਟਰ-ਟਰਾਲੀਆਂ ਸਮੇਤ ਰਾਸ਼ਨ ਪਾਣੀ ਲੈ ਕੇ ਪੱਕੇ ਪ੍ਰਬੰਧ ਕਰਕੇ ਚੰਡੀਗੜ੍ਹ ਨੂੰ ਚਾਲੇ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਰੋਂ ਵਲੋਂ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਡੈਲੀਗੇਟ ਇਜਲਾਸ ਦੌਰਾਨ ਹੋਈ ਚੋਣ
Ad Position 24