2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਰੋਂ ਵਲੋਂ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ
ਪੱਟੀ, 10 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਵਿਧਾਨ ਸਭਾ ਹਲਕਾ ਪੱਟੀ ਵਿੱਚ ਵੱਖ-ਵੱਖ ਸਿਆਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਉਨ੍ਹਾਂ ਵਲੋਂ ਪੱਟੀ ਸ਼ਹਿਰ ਦੇ ਸੀਨੀਅਰ ਸਿਆਸੀ ਆਗੂ ਅਮਰੀਕ ਸਿੰਘ ਭੁੱਲਰ ਦੇ ਪੈਟਰੋਲ ਪੰਪ ਵਿਖੇ ਪਹੁੰਚ ਕੇ ਅਮਰੀਕ ਸਿੰਘ ਭੁੱਲਰ ਅਤੇ ਲਖਬੀਰ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ।
ਪੱਟੀ, 10 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਵਿਧਾਨ ਸਭਾ ਹਲਕਾ ਪੱਟੀ ਵਿੱਚ ਵੱਖ-ਵੱਖ ਸਿਆਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਉਨ੍ਹਾਂ ਵਲੋਂ ਪੱਟੀ ਸ਼ਹਿਰ ਦੇ ਸੀਨੀਅਰ ਸਿਆਸੀ ਆਗੂ ਅਮਰੀਕ ਸਿੰਘ ਭੁੱਲਰ ਦੇ ਪੈਟਰੋਲ ਪੰਪ ਵਿਖੇ ਪਹੁੰਚ ਕੇ ਅਮਰੀਕ ਸਿੰਘ ਭੁੱਲਰ ਅਤੇ ਲਖਬੀਰ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਆਗੂਆਂ ਨਾਲ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਹਲਕੇ ਵਿੱਚ ਸਿਆਸੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਾਬਕਾ ਸਰਪੰਚ ਬੇਅੰਤ ਸਿੰਘ ਮਸਤਗੜ੍ਹ, ਅੰਮ੍ਰਿਤਬੀਰ ਸਿੰਘ ਬਿੱਟੂ ਆਸਲ, ਅਮਨ ਰਾੜੀਆ, ਸੋਨੂ, ਹਰਜੀਤ ਪਾਲ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।