10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਔਰਤ ਨੂੰ ਥਾਣੇ ’ਚ ਗ਼ੈਰ-ਕਾਨੂੰਨੀ ਹਿਰਾਸਤ ’ਚ ਰੱਖਣ ਦੇ ਮਾਮਲੇ ’ਚ ਐਸ.ਐਚ.ਓ. ਸਮੇਤ ਤਿੰਨ ਪੁਲਿਸ ਅਧਿਕਾਰੀ ਮੁਅੱਤਲ ਹਾਈ ਕੋਰਟ ਨੇ ਐੱਸ.ਐੱਸ.ਪੀ. ਪਾਸੋਂ ਕਾਨੂੰਨੀ ਕਾਰਵਾਈ ਸੰਬੰਧੀ ਮੰਗਿਆ ਹਲਫ਼ਨਾਮਾ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਵਿਖੇ ਰੈਸ਼ੀਆਣਾ ਪਿੰਡ ਦੀ ਇਕ ਔਰਤ ਨੂੰ ਨਾਜਾਇਜ਼ ਹਿਰਾਸਤ ’ਚ ਰੱਖਣ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੰਭੀਰ ਰੁਖ ਅਖਤਿਆਰ ਕੀਤਾ ਹੈ। ਇਸ ਸੰਬੰਧ ਵਿਚ ਹਾਈਕੋਰਟ ਵਲੋਂ ਭੇਜੇ ਗਏ ਵਾਰੰਟ ਅਫ਼ਸਰ ਨਾਲ ਸਹਿਯੋਗ ਨਾ ਕਰਨ ਅਤੇ ਔਰਤ ਨੂੰ ਨਾਜਾਇਜ਼ ਹਿਰਾਸਤ ਰੱਖਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਤਰਨ ਤਾਰਨ ਦੇ ਐਸ.

Ad Position 21
No active advertisement
ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਵਿਖੇ ਰੈਸ਼ੀਆਣਾ ਪਿੰਡ ਦੀ ਇਕ ਔਰਤ ਨੂੰ ਨਾਜਾਇਜ਼ ਹਿਰਾਸਤ ’ਚ ਰੱਖਣ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੰਭੀਰ ਰੁਖ ਅਖਤਿਆਰ ਕੀਤਾ ਹੈ। ਇਸ ਸੰਬੰਧ ਵਿਚ ਹਾਈਕੋਰਟ ਵਲੋਂ ਭੇਜੇ ਗਏ ਵਾਰੰਟ ਅਫ਼ਸਰ ਨਾਲ ਸਹਿਯੋਗ ਨਾ ਕਰਨ ਅਤੇ ਔਰਤ ਨੂੰ ਨਾਜਾਇਜ਼ ਹਿਰਾਸਤ ਰੱਖਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਥਾਣਾ ਸਦਰ ਦੇ ਐਸ.ਐਚ.ਓ. ਨਵਦੀਪ ਭੱਟੀ, ਏ.ਐਸ.ਆਈ. ਇੰਦਰਜੀਤ ਸਿੰਘ ਅਤੇ ਏ.ਐਸ.ਆਈ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ । ਜਦਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੰਬੰਧਿਤ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ ਕੀ ਕਾਨੂੰਨੀ ਕਾਰਵਾਈ ਕੀਤੀ ਗਈ, ਉਸ ਸੰਬੰਧੀ ਵੀ ਅਗਲੀ ਤਾਰੀਕ ਵਿਚ ਜਵਾਬ ਮੰਗਿਆ ਗਿਆ । ਪਿੰਡ ਰੈਸ਼ੀਆਣਾ ਦੀ ਰਹਿਣ ਵਾਲੀ ਹਰਜਿੰਦਰ ਕੌਰ ਨਾਮਕ ਔਰਤ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਗੈਰ ਕਾਨੂੰਨੀ ਹਿਰਾਸਤ ਵਿਚ ਲੈ ਕੇ ਥਾਣੇ ਵਿਚ ਰੱਖਿਆ ਗਿਆ ਸੀ, ਜਿਸ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਰਿਟ ਦਾਇਰ ਕੀਤੀ ਸੀ, ਜਿਸ ’ਤੇ ਹਰਜਿੰਦਰ ਕੌਰ ਨੂੰ ਪੁਲਿਸ ਥਾਣਾ ਸਦਰ ਤਰਨ ਤਾਰਨ ਵਿਚ ਕਥਿਤ ਤੌਰ ’ਤੇ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੰਭੀਰ ਰੁਖ ਅਖਤਿਆਰ ਕੀਤਾ ਹੈ।ਕਿਉਂਕਿ ਇਸ ਮਾਮਲੇ ’ਚ ਪੁਲਿਸ ਅਧਿਕਾਰੀਆਂ ਨੇ ਵਾਰੰਟ ਅਫ਼ਸਰ ਨਾਲ ਸਹਿਯੋਗ ਨਹੀਂ ਕੀਤਾ । ਮਾਮਲੇ ਦੀ ਸੁਣਵਾਈ ਦੌਰਾਨ ਪੁਲਿਸ ਵਲੋਂ ਦਾਇਰ ਹਲਫ਼ਨਾਮੇ ਵਿਚ ਦੱਸਿਆ ਗਿਆ ਕਿ ਵਾਰੰਟ ਅਫ਼ਸਰ ਦੀ ਆਮਦ ਸਮੇਂ ਆਪਣੀ ਕਾਨੂੰਨੀ ਡਿਊਟੀ ਨਿਭਾਉਣ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਵਿਚ ਅਸਫਲ ਰਹਿਣ ਵਾਲੇ ਐਸ.ਐੱਚ.ਓ. ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ. ਇੰਦਰਜੀਤ ਸਿੰਘ, ਏ.ਐੱਸ.ਆਈ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਗੀਰ ਸਿੰਘ ਬਨਾਮ ਪੰਜਾਬ ਸਰਕਾਰ ਅਤੇ ਹੋਰ ਮਾਮਲੇ ਵਿਚ ਹਾਈਕੋਰਟ ਦੇ ਜੱਜ ਵਿਕਰਮ ਅਗਰਵਾਲ ਦੀ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੂੰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ 2 ਜੁਲਾਈ 2026 ਨੂੰ ਵਾਰੰਟ ਅਫ਼ਸਰ ਨੇ ਛਾਪਾਮਾਰੀ ਦੌਰਾਨ ਪੁਲਿਸ ਥਾਣਾ ਸਦਰ ਤਰਨ ਤਾਰਨ ਪਹੁੰਚਣ ਸਮੇਂ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਗਈ। ਫੁਟੇਜ ਅਨੁਸਾਰ ਹਰਜਿੰਦਰ ਕੌਰ ਨੂੰ ਰਾਤ ਕਰੀਬ 10:38 ਵਜੇ ਐੱਮ.ਐੱਚ.ਸੀ. ਮੁਨਸ਼ੀ ਰੂਮ ਵਿਚ ਅਤੇ ਕਰੀਬ 11:40 ਵਜੇ ਜਾਂਚ ਅਧਿਕਾਰੀ ਇੰਦਰਜੀਤ ਸਿੰਘ ਦੇ ਕਮਰੇ ਨੇੜ੍ਹੇ ਦੇਖਿਆ ਗਿਆ। ਦਿੱਤੇ ਗਏ ਹਲਫ਼ਨਾਮੇ ਅਨੁਸਾਰ ਡਿਊਟੀ ਅਫ਼ਸਰ ਏ.ਐੱਸ.ਆਈ. ਇੰਦਰਜੀਤ ਸਿੰਘ ਅਤੇ ਨਾਈਟ ਐੱਮ.ਐੱਚ.ਸੀ. ਏ.ਐੱਸ.ਆਈ. ਮਨਜਿੰਦਰ ਸਿੰਘ ਵਾਰੰਟ ਅਫ਼ਸਰ ਨਾਲ ਸਹਿਯੋਗ ਕਰਨ ਅਤੇ ਹਰਜਿੰਦਰ ਕੌਰ ਦੀ ਕਥਿਤ ਹਿਰਾਸਤ ਤੇ ਰਿਹਾਈ ਸੰਬੰਧੀ ਲੋੜੀਂਦੀ ਜਾਣਕਾਰੀ ਦੇਣ ਵਿਚ ਅਸਫਲ ਰਹੇ। ਇਸ ਨੂੰ ਪੁਲਿਸ ਅਧਿਕਾਰੀਆਂ ਦੀ ਲਾਪਰਵਾਹੀ ਅਤੇ ਡਿਊਟੀ ਨਿਭਾਉਣ ਵਿਚ ਕੁਤਾਹੀ ਦੱਸਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ.ਐੱਚ.ਓ. ਇੰਸਪੈਕਟਰ ਨਵਦੀਪ ਸਿੰਘ ਵਲੋਂ ਵੀ ਵਾਰੰਟ ਅਫ਼ਸਰ ਦੀ ਆਮਦ ਦੌਰਾਨ ਆਪਣੀ ਕਾਨੂੰਨੀ ਡਿਊਟੀ ਨਿਭਾਉਣ ਵਿਚ ਅਸਫਲ ਰਹਿਣ ਕਾਰਨ ਉਨ੍ਹਾਂ ਵਿਰੁੱਧ ਵੀ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਤਿੰਨਾਂ ਅਧਿਕਾਰੀਆਂ ਵਿਰੁੱਧ 9 ਅਗਸਤ 2026 ਨੂੰ ਦਫ਼ਤਰੀ ਮੈਮੋ ਜਾਰੀ ਕੀਤੇ ਜਾਣ ਦੀ ਜਾਣਕਾਰੀ ਅਦਾਲਤ ਨੂੰ ਦਿੱਤੀ ਗਈ । ਅਦਾਲਤ ਵਲੋਂ ਪੁਲਿਸ ਨੂੰ ਥਾਣੇ ਦੇ ਸੀ.ਸੀ.ਟੀ.ਵੀ. ਫੁਟੇਜ ਸੁਰੱਖਿਅਤ ਰੱਖਣ ’ਤੇ ਪੁਲਿਸ ਵਲੋਂ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਲੋੜੀਂਦੇ ਸਮੇਂ ਦੀ ਥਾਣਾ ਸਦਰ ਤਰਨ ਤਾਰਨ ਦੀ ਸੀ.ਸੀ.ਟੀ.ਵੀ. ਫੁਟੇਜ ਸੁਰੱਖਿਅਤ ਰੱਖ ਲਈ ਗਈ ਹੈ। ਘਟਨਾ ਨਾਲ ਜੁੜੀਆਂ ਸਾਰੀਆਂ ਪਰਿਸਥਿਤੀਆਂ ਦੀ ਜਾਂਚ ਲਈ ਐੱਸ.ਪੀ. (ਹੈੱਡਕੁਆਰਟਰ) ਤਰਨ ਤਾਰਨ ਅਤੇ ਇੰਸਪੈਕਟਰ ਹਰਵਿੰਦਰ ਕੌਰ, ਐੱਸ.ਐੱਚ.ਓ. ਸਾਈਬਰ ਕ੍ਰਾਈਮ ਤਰਨ ਤਾਰਨ ਦੀ ਅਗਵਾਈ ਹੇਠ ਕਮੇਟੀ ਵੀ ਗਠਿਤ ਕੀਤੀ ਗਈ ਹੈ, ਜੋ ਆਪਣੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਪੇਸ਼ ਕਰੇਗੀ। ਅਦਾਲਤ ਵਲੋਂ ਐਸ.ਐਸ.ਪੀ. ਸੁਰਿੰਦਰ ਲਾਂਬਾ ਪਾਸੋਂ ਉਕਤ ਅਧਿਕਾਰੀਆਂ ਦੇ ਖ਼ਿਲਾਫ ਅਪਰਾਧਿਕ ਕਾਰਵਾਈ ਬਾਰੇ ਹਲਫ਼ਨਾਮਾ ਮੰਗਿਆ। ਅਦਾਲਤ ਨੇ ਮਾਮਲੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਸੰਬੰਧਿਤ ਅਧਿਕਾਰੀ ਵਲੋਂ ਹਰਜਿੰਦਰ ਕੌਰ ਨੂੰ ਪੁਲਿਸ ਥਾਣੇ ਵਿਚ ਗੈਰ-ਕਾਨੂੰਨੀ ਤੌਰ ’ਤੇ ਹਿਰਾਸਤ ਵਿਚ ਰੱਖਿਆ ਗਿਆ। ਅਦਾਲਤ ਨੇ ਸੰਬੰਧਿਤ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਹਲਫ਼ਨਾਮਾ ਦਾਇਰ ਕਰਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਸੰਬੰਧਿਤ ਅਧਿਕਾਰੀ ਵਿਰੁੱਧ ਕੋਈ ਅਪਰਾਧਿਕ ਕਾਰਵਾਈ ਪ੍ਰਸਤਾਵਿਤ ਹੈ ਜਾਂ ਨਹੀਂ। ਮਾਮਲੇ ਦੀ ਅਗਲੀ ਸੁਣਵਾਈ 27 ਅਗਸਤ 2026 ਨੂੰ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਲੋਂ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਧਿਆਪਕਾਂ ਦੀ ਘਾਟ ਨਾਲ ਜੂਝ ਰਿਹਾ ਸ਼ਹੀਦ ਭਾਈ ਇੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ
Ad Position 24