ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਪੱਟੀ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਓਹਾਰ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ।
ਪੱਟੀ, 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਓਹਾਰ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਬਹੁਤ ਸਾਰੇ ਲੋਕ-ਗੀਤ ਪੇਸ਼ ਕੀਤੇ ਗਏ। ਪੰਜਾਬੀ ਲੋਕ-ਗੀਤਾਂ, ਬੋਲੀਆਂ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਵਿਦਿਆਰਥਣਾਂ ਨੇ ਰਿਵਾਇਤੀ ਪੰਜਾਬੀ ਪਹਿਰਾਵੇ ਵਿਚ ਸਜ-ਧਜ ਕੇ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ। ਤੀਆਂ ਦਾ ਇਹ ਤਿਓਹਾਰ ਪੰਜਾਬੀ ਸੱਭਿਆਚਾਰ, ਲੋਕ-ਪਰੰਪਰਾਵਾਂ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਅਤੇ ਇਸ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ। ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਪਿ੍ੰਸੀਪਲ ਕਮ ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਵਿਚ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ ।