ਸਾਬਕਾ ਕੈਬਨਿਟ ਮੰਤਰੀ ਅਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ’ਚ ਪਿੰਡ ਸਭਰਾ ਵਿਖੇ ਵਿਸ਼ਾਲ ਇਕੱਠ
ਪੱਟੀ, 10 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਪਿੰਡ ਸਭਰਾ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਵੱਡੀ ਗਿਣਤੀ ’ਚ ਹਲਕਾ ਪਿੰਡ ਵਾਸੀਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਕੈਰੋਂ ਪਰਿਵਾਰ ’ਤੇ ਭਰੋਸਾ ਪ੍ਰਗਟਾਇਆ।
ਪੱਟੀ, 10 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿਚ ਪਿੰਡ ਸਭਰਾ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਵੱਡੀ ਗਿਣਤੀ ’ਚ ਹਲਕਾ ਪਿੰਡ ਵਾਸੀਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਕੈਰੋਂ ਪਰਿਵਾਰ ’ਤੇ ਭਰੋਸਾ ਪ੍ਰਗਟਾਇਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਆਪਣੇ ਲੰਮੇ ਸਿਆਸੀ ਸਫ਼ਰ ਦੌਰਾਨ ਹਲਕੇ ਦੇ ਲੋਕਾਂ ਨਾਲ ਮਜ਼ਬੂਤ ਰਿਸ਼ਤਾ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਡਾ. ਰਜਿੰਦਰ ਸਿੰਘ, ਕਰਮ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ, ਗੁਰਵਿੰਦਰ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਹਰਜੀਤ ਸਿੰਘ, ਮਹਾਵੀਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ ਨੰਬਰਦਾਰ ਆਦਿ ਸਮੱਰਥਕਾਂ ਨੇ ਕਿਹਾ ਕਿ ਹਲਕੇ ਦੇ ਲੋਕ ਅੱਜ ਵੀ ਕੈਰੋਂ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੋ ਰਹੇ ਇਕੱਠ ਇਸ ਗੱਲ ਦਾ ਸੰਕੇਤ ਹਨ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹੋ ਰਹੇ ਹਨ। ਇਸ ਦੌਰਾਨ ਕਈ ਨਵੇਂ ਵਿਅਕਤੀਆਂ ਵਲੋਂ ਵੀ ਕੈਰੋਂ ਪਰਿਵਾਰ ਨਾਲ ਜੁੜਨ ਦਾ ਐਲਾਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਹਾਜ਼ਰ ਸਮੱਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਹਮੇਸ਼ਾਂ ਖੜ੍ਹੇ ਰਹੇ ਹਨ ਅਤੇ ਅੱਗੇ ਵੀ ਲੋਕਾਂ ਦੇ ਹਿੱਤਾਂ ਲਈ ਆਪਣੀ ਆਵਾਜ਼ ਉਠਾਉਂਦੇ ਰਹਿਣਗੇ।