11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਹਾੜੇ ਮੌਕੇ ਤਰਨ ਤਾਰਨ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਲਹਿਰਾਉਣਗੇ ਰਾਸ਼ਟਰੀ ਝੰਡਾ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ) 15 ਅਗਸਤ 2026 ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੁਚੱਜੇ, ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਅਹਿਮ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 12-08-2026

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ) 15 ਅਗਸਤ 2026 ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸੁਚੱਜੇ, ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਅਹਿਮ ਮੀਟਿੰਗ ਹੋਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੁਲਿਸ ਲਾਈਨ ਗਰਾਊਂਂਡ ਤਰਨ ਤਾਰਨ ਵਿਖੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਰਿਹਰਸਲਾਂ ਜਾਰੀ ਹਨ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇ ਅਤੇ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕੀਤੀ ਜਾਵੇ। ਉਨ੍ਹਾਂ ਸਮਾਗਮ ਵਾਲੇ ਸਥਾਨ ਦੀ ਸਾਫ਼-ਸਫ਼ਾਈ, ਸਜਾਵਟ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਸਾਊਂਡ, ਸਿਹਤ ਸਹੂਲਤਾਂ, ਬੈਠਣ ਦੇ ਪ੍ਰਬੰਧ, ਰਿਫਰੈਸ਼ਮੈਂਟ, ਆਵਾਜਾਈ ਅਤੇ ਪਾਰਕਿੰਗ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਮਾਗਮ ਦੌਰਾਨ ਹੋਣ ਵਾਲੀ ਪਰੇਡ, ਮਾਰਚ ਪਾਸਟ , ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਸਬੰਧੀ ਵੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਰਿਹਰਸਲਾਂ ਅਤੇ ਹੋਰ ਤਿਆਰੀਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇਵਿੰਦਰ ਸਿੰਘ, ਡੀ.ਐੱਫ.ਐੱਸ.ਸੀ ਹਰਵੀਨ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਲਘੂ ਉਦਯੋਗ ਵਿਕਾਸ ਬੈਂਕ ਦਫਤਰ ਕੈਂਪਸ ਦੀ ਲੋੜ ਹੈ ਅਗਲੀ ਖ਼ਬਰ ਪਿੰਡ ਜਗਤਪੁਰ ਨਸ਼ੇ ਦਾ ਹੱਬ ਬਣਿਆ ਲੋਕਾਂ ਨਸ਼ੇੜੀਆਂ ਨੂੰ ਕਾਬੂ ਕਰਕੇ ਪੁੜੀਆਂ ਕੀਤੀਆਂ ਬਰਾਮਦ ਯੁੱਧ ਨਸ਼ਿਆਂ ਵਿਰੁੱਧ ਮ...
Ad Position 24