12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਾਈ ਭਾਗੋ ਨਰਸਿੰਗ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਯੁਵਕ ਸੇਵਾਵਾਂ ਵਿਭਾਗ ਤਰਨ ਤਾਰਨ ਵਲੋਂ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ 15 ਕਾਲਜਾਂ ਤੋਂ 200 ਤੋਂ ਵੱਧ ਰੈੱਡ ਰੀਬਨ ਕਲੱਬ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 12-08-2026
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਯੁਵਕ ਸੇਵਾਵਾਂ ਵਿਭਾਗ ਤਰਨ ਤਾਰਨ ਵਲੋਂ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਦੀ ਅਗਵਾਈ ਹੇਠ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ 15 ਕਾਲਜਾਂ ਤੋਂ 200 ਤੋਂ ਵੱਧ ਰੈੱਡ ਰੀਬਨ ਕਲੱਬ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੇ ਡਾਇਰੈਕਟਰ ਜਸਮੀਤ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਨੌਜਵਾਨਾਂ ਨੂੰ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਏਕਰੂਪ ਕੌਰ ਵਲੋਂ ਬਾਖੂਬੀ ਨਿਭਾਈ ਗਈ। ਉਨ੍ਹਾਂ ਨੇ ਪੂਰੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕਰਦਿਆਂ ਵੱਖ-ਵੱਖ ਸੈਸ਼ਨਾਂ, ਬੁਲਾਰਿਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਨੌਜਵਾਨਾਂ ਨੂੰ ਸਹੀ ਦਿਸ਼ਾ, ਸਿਹਤਮੰਦ ਵਾਤਾਵਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰੈੱਡ ਰਿਬਨ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਐਂਚ.ਆਈ.ਵੀ. ਏਡਜ਼, ਨਸ਼ਿਆਂ, ਸਿਹਤ ਅਤੇ ਸਮਾਜਿਕ ਜਿੰਮੇਵਾਰੀਆਂ ਸੰਬੰਧੀ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਦੋ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਏ ਗਏ। ਪਹਿਲੇ ਸੈਸ਼ਨ ਵਿਚ ਡਾ. ਸੁਨੈਨਾ ਵਲੋਂ ਐਂਚ.ਆਈ.ਵੀ. ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਦੂਜੇ ਸੈਸ਼ਨ ਵਿਚ ਡਾ. ਅਮਰਦੀਪ ਸਿੰਘ ਵਲੋਂ ਨਸ਼ਾ ਮੁਕਤੀ ਵਿਸ਼ੇ ’ਤੇ ਲੈਕਚਰ ਦਿੱਤਾ ਗਿਆ। ਇਸ ਮੌਕੇ ਸਮੂਹ ਰੈੱਡ ਰੀਬਨ ਕਲੱਬ ਵਲੰਟੀਅਰਾਂ ਵਲੋਂ ਨਸ਼ਾ ਵਿਰੋਧੀ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਨੌਜਵਾਨਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਰੈੱਡ ਰਿਬਨ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਐਂਚ.ਆਈ.ਵੀ. ਜਾਗਰੂਕਤਾ ਲਈ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਲਈ ਜ਼ਿਲ੍ਹੇ ਦੇ 10 ਸਰਬੋਤਮ ਨੋਡਲ ਅਫ਼ਸਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਤੀ ਤੋਂ ਦੁਖੀ ਹੋ ਕੇ ਪਤਨੀ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ ਅਗਲੀ ਖ਼ਬਰ ਖਾਲੜਾ ਪੁਲਿਸ ਨੇ 428 ਗ੍ਰਾਮ ਹੈਰੋਇਨ ਕੀਤੀ ਬਰਾਮਦ
Ad Position 24