12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਜ਼ਦੂਰ-ਕਿਸਾਨ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਗ੍ਰਿਫ਼ਤਾਰੀਆਂ ਵਾਸਤੇ ਹੋਏ ਪੇਸ਼

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)– ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਕੇਂਦਰੀ ਯੂਨੀਅਨਾਂ ਦੇ ਸੱਦੇ ’ਤੇ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਅੱਜ ਗਿ੍ਫਤਾਰੀਆ ਦੇਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਅੱਗੇ ਵਿਸ਼ਾਲ ਇਕੱਠ ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਪ੍ਰੀਤਮ ਸਿੰਘ ਪੱਟੀ, ਕਾਮਰੇਡ ਬਚਿੱਤਰ ਸਿੰਘ ਜੌਣੇਕੇ ਆਦਿ ਆਗੂਆਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ । ਇਸ ਇਕੱਠ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ, ਸੂਬਾਈ ਆਗੂ ਕਾਮਰੇਡ ਇੰਦਰਜੀਤ ਸਿੰਘ ਮਰਹਾਣਾ, ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਆਗੂ ਚਾਨਣ ਸਿੰਘ ਪਲਵਾਨਕੇ, ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਕਾਮਰੇਡ ਜਸਵਿੰਦਰ ਸਿੰਘ ਮਾਨੋਚਾਹਲ, ਜ਼ਿਲ੍ਹਾ ਪ੍ਰਧਾਨ ਕਾਮਰੇਡ ਕਰਮ ਸਿੰਘ ਲਾਲਪੁਰਾ, ਜ਼ਿਲ੍ਹਾ ਸਕੱਤਰ ਕਾਮਰੇਡ ਅਜਮੇਰ ਸਿੰਘ ਤਰਨ ਤਾਰਨ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸੀਟੂ ਆਗੂ ਕਾਮਰੇਡ ਮਹਿੰਦਰ ਸਿੰਘ ਪੱਟੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਰਕਰ ਦੀ ਘੱਟੋ-ਘੱਟੋ -ਘੱਟ 30,000 ਰੁਪਏ ਤਨਖਾਹ ਲਾਗੂ ਕੀਤੀ ਜਾਵੇ, ਸਕੀਮ ਵਰਕਰਾਂ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇਦਾਰੀ ਪ੍ਰਥਾ ਅਤੇ ਨਿੱਜੀਕਰਨ ’ਤੇ ਰੋਕ ਲਗਾਈ ਜਾਵੇ।

Ad Position 21
No active advertisement
ਅਜੀਤ ਡੈਸਕ 12-08-2026
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)– ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਕੇਂਦਰੀ ਯੂਨੀਅਨਾਂ ਦੇ ਸੱਦੇ ’ਤੇ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਅੱਜ ਗਿ੍ਫਤਾਰੀਆ ਦੇਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਅੱਗੇ ਵਿਸ਼ਾਲ ਇਕੱਠ ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਕਾਮਰੇਡ ਪ੍ਰੀਤਮ ਸਿੰਘ ਪੱਟੀ, ਕਾਮਰੇਡ ਬਚਿੱਤਰ ਸਿੰਘ ਜੌਣੇਕੇ ਆਦਿ ਆਗੂਆਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ । ਇਸ ਇਕੱਠ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ, ਸੂਬਾਈ ਆਗੂ ਕਾਮਰੇਡ ਇੰਦਰਜੀਤ ਸਿੰਘ ਮਰਹਾਣਾ, ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਆਗੂ ਚਾਨਣ ਸਿੰਘ ਪਲਵਾਨਕੇ, ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਕਾਮਰੇਡ ਜਸਵਿੰਦਰ ਸਿੰਘ ਮਾਨੋਚਾਹਲ, ਜ਼ਿਲ੍ਹਾ ਪ੍ਰਧਾਨ ਕਾਮਰੇਡ ਕਰਮ ਸਿੰਘ ਲਾਲਪੁਰਾ, ਜ਼ਿਲ੍ਹਾ ਸਕੱਤਰ ਕਾਮਰੇਡ ਅਜਮੇਰ ਸਿੰਘ ਤਰਨ ਤਾਰਨ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸੀਟੂ ਆਗੂ ਕਾਮਰੇਡ ਮਹਿੰਦਰ ਸਿੰਘ ਪੱਟੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਰਕਰ ਦੀ ਘੱਟੋ-ਘੱਟੋ -ਘੱਟ 30,000 ਰੁਪਏ ਤਨਖਾਹ ਲਾਗੂ ਕੀਤੀ ਜਾਵੇ, ਸਕੀਮ ਵਰਕਰਾਂ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇਦਾਰੀ ਪ੍ਰਥਾ ਅਤੇ ਨਿੱਜੀਕਰਨ ’ਤੇ ਰੋਕ ਲਗਾਈ ਜਾਵੇ। ਲੋਕ ਭਲਾਈ ਯੋਜਨਾਵਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾਵੇ, ਚਾਰ ਲੇਬਰ ਕੋਡ ਰੱਦ ਕਰਕੇ ਮਜ਼ਦੂਰ ਪੱਖੀ ਕਿਰਤ ਕਾਨੂੰਨ ਲਾਗੂ ਕੀਤੇ ਜਾਣ, ਮਨਰੇਗਾ ਨੂੰ ਮਜ਼ਬੂਤ ਕੀਤਾ ਜਾਵੇ 200 ਦਿਨ ਰੁਜ਼ਗਾਰ ਦਿੱਤਾ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਪ੍ਰਤੀ ਦਿਹਾੜੀ 800 ਰਪਏ ਦਿੱਤੀ ਜਾਵੇ, ਨਿਰਮਾਣ ਮਜ਼ਦੂਰਾਂ ਦਾ ਰਜਿਸਟ੍ਰੇਸ਼ਨ ਅਤੇ ਯੂਨੀਅਨਾਂ ਨੂੰ 90 ਦਿਨਾਂ ਦੀ ਤਸਦੀਕ ਕਰਨ ਦਾ ਅਧਿਕਾਰ ਦਿੱਤਾ ਜਾਵੇ, ਅਮਰੀਕਾ ਅਤੇ ਹੋਰ ਵਿਕਸਿਤ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ । ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਸਮਾਰਟ ਮੀਟਰ ਯੋਜਨਾ, ਐਗਰੀ ਡਿਸਕੋਮ ਅਤੇ ਪ੍ਰਾਈਵੇਟ ਲਾਇਸੰਸ ਵਾਪਸ ਲਏ ਜਾਣ ਅਤੇ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ । ਇਸ ਮੌਕੇ ਕਾਮਰੇਡ ਸਰਬਜੀਤ ਸਿੰਘ, ਕਾਮਰੇਡ ਅੰਗਰੇਜ਼ ਸਿੰਘ ਰਟੌਲ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਮਨਦੀਪ ਕੌਰ ਕੋਟਲੀ, ਸੰਦੀਪ ਕੌਰ, ਹੁਸਨਪ੍ਰੀਤ ਸਿੰਘ ਦੇਉ, ਕੁਲਵੰਤ ਕੌਰ ਬਾਠ, ਪਰਮਜੀਤ ਕੌਰ, ਮਨਜੀਤ ਕੌਰ, ਗੁਰਜੀਤ ਕੌਰ ਪੰਡੋਰੀ ਰਣ ਸਿੰਘ, ਸੁਰਜੀਤ ਸਿੰਘ, ਕਾਲਾ ਸਿੰਘ, ਸਰਵਨ ਸਿੰਘ, ਗੁਰਸੇਵਕ ਸਿੰਘ ਘਰਿਆਲਾ, ਹੀਰਾ ਸਿੰਘ ਦਰਾਜਕੇ, ਹੀਰਾ ਸਿੰਘ ਮਾੜੀਕੰਬੋਕੇ, ਗੁਰਦੀਪ ਸਿੰਘ ਭਿੱਖੀਵਿੰਡ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਘੇਲ ਅਤੇ ਵੜਿੰਗ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਹੋਵੇਗੀ ਜਿੱਤ- ਭੁੱਲਰ ਅਗਲੀ ਖ਼ਬਰ ਪਤੀ ਤੋਂ ਦੁਖੀ ਹੋ ਕੇ ਪਤਨੀ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
Ad Position 24