12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਘੇਲ ਅਤੇ ਵੜਿੰਗ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਹੋਵੇਗੀ ਜਿੱਤ- ਭੁੱਲਰ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪੰਜਾਬ ਭਰ ਵਿਚੋਂ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਦਰਜ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪੰਜਾਬ ਭਰ ਵਿਚੋਂ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਸ਼ਾਨਦਾਰ ਜਿੱਤ ਦਰਜ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਆਗੂ ਅਤੇ ਵਰਕਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਉਹ ਕਾਂਗਰਸ ਪਾਰਟੀ ਨੂੰ ਇਕ ਮਜ਼ਬੂਤ ਅਤੇ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦਾ ਜਨਾਧਾਰ ਲਗਾਤਾਰ ਵੱਧ ਰਿਹਾ ਹੈ ਅਤੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜਥੇ. ਕਰਮੂੰਵਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਮਜ਼ਦੂਰ-ਕਿਸਾਨ ਜੇਲ੍ਹ ਭਰੋ ਅੰਦੋਲਨ ਨੂੰ ਲੈ ਕੇ ਗ੍ਰਿਫ਼ਤਾਰੀਆਂ ਵਾਸਤੇ ਹੋਏ ਪੇਸ਼
Ad Position 24