ਜਥੇ. ਕਰਮੂੰਵਾਲਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ
ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਾਰਟੀ ਦੇ ਸੀਨੀਅਰ ਆਗੂ ਜਥੇ. ਗੁਰਬਚਨ ਸਿੰਘ ਕਰਮੂੰਵਾਲਾ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਥੇ. ਕਰਮੂੰਵਾਲਾ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਕਈ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ । ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਜਥੇਦਾਰ ਕਰਮੂੰਵਾਲਾ ਤੇ ਸਾਥੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ । ਜਥੇ. ਕਰਮੂੰਵਾਲਾ ਦੀ ਇਸ ਨਿਯੁਕਤੀ ਉਪਰੰਤ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇ. ਪ੍ਰੇਮ ਸਿੰਘ ਪੰਨੂੰ, ਜਰਨਲ ਸਕੱਤਰ ਹਰਪ੍ਰੀਤ ਸਿੰਘ ਮਿੰਨਾ, ਵਾਈਸ ਚੇਅਰਮੈਨ ਸੁੱਚਾ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਅਮਰਜੀਤ ਸਿੰਘ ਝੰਡੇਰ ਮਹਾਂਪੁਰਖਾਂ, ਸੰਦੀਪ ਸਿੰਘ ਝੰਡੇਰ ਮਹਾਂਪੁਰਖਾਂ, ਸੁਖਵਿੰਦਰ ਸਿੰਘ ਸੰਘਾ, ਸਰਪੰਚ ਅਮਰਜੀਤ ਸਿੰਘ ਖੇਲਾ, ਸਰਪੰਚ ਮਨਜਿੰਦਰ ਸਿੰਘ ਭੋਈਆਂ, ਬਾਵਾ ਸਿੰਘ, ਪ੍ਰਧਾਨ ਐਸ.ਸੀ. ਵਿੰਗ ਜਗਤਾਰ ਸਿੰਘ ਧੂੰਦਾ, ਬਲਕਾਰ ਸਿੰਘ ਧੂੰਦਾ, ਮਨਦੀਪ ਸਿੰਘ, ਪੁੰਨਾ ਸਿੰਘ ਅਤੇ ਮੰਗਲ ਸਿੰਘ ਹੰਸਾਵਾਲ ਆਦਿ ਹਾਜ਼ਰ ਸਨ।