45 ਲੱਖ ਦੀ ਠੱਗੀ ਮਾਰਨ ’ਤੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀਪ ਪੁਲਿਸ ਨੇ ਇਕ ਵਿਅਕਤੀ ਨਾਲ 45 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀਪ ਪੁਲਿਸ ਨੇ ਇਕ ਵਿਅਕਤੀ ਨਾਲ 45 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਗੁਰਦਿਆਲ ਸਿੰਘ ਪੁੱਤਰ ਦਇਆ ਸਿੰਘ ਵਾਸੀ ਭੈਲ ਢਾਏ ਵਾਲੇ ਨੇ ਸ਼ਿਕਾਇਤ ਦਰਜ ਕਰਵਾਈ ਕਿ ਅੰਮ੍ਰਿਤਪਾਲ ਕੌਰ ਪਤਨੀ ਅਮਨੀਤ ਸਿੰਘ ਅਤੇ ਅਮਨੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਹਰਗੋਬਿੰਦ ਐਵੀਨਿਊ ਗਲੀ ਨੰਬਰ 2 ਰਿਲਾਇੰਸ ਫਰੈਸ ਮਜੀਠਾ ਰੋਡ ਅੰਮ੍ਰਿਤਸਰ ਵਲੋਂ ਉਸ ਨਾਲ 45 ਲੱਖ ਦੀ ਠੱਗੀ ਮਾਰੀ ਗਈ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਗੋਇੰਦਵਾਲ ਹਰਿੰਦਰ ਸਿੰਘ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਿਸ ’ਤੇ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਵਲੋਂ ਉਕਤ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।