ਪੰਜਾਬ ਸਕੂਲ ਜ਼ੋਨਲ ਖੇਡਾਂ ’ਚ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ
ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ) –70 ਵੀਂ ਪੰਜਾਬ ਸਕੂਲ ਜ਼ੋਨਲ ਖੇਡਾਂ ਦੇ ਖੇਡ ਸਮਾਗਮ ਦੀ ਯੋਜਨਾ ਅਤੇ ਪ੍ਰਬੰਧ ਜ਼ੋਨਲ ਕਨਵੀਨਰ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਇਨ੍ਹਾਂ ਜ਼ੋਨਲ ਖੇਡਾਂ ਵਿਚ ਗੋਇੰਦਵਾਲ ਸਾਹਿਬ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ) –70 ਵੀਂ ਪੰਜਾਬ ਸਕੂਲ ਜ਼ੋਨਲ ਖੇਡਾਂ ਦੇ ਖੇਡ ਸਮਾਗਮ ਦੀ ਯੋਜਨਾ ਅਤੇ ਪ੍ਰਬੰਧ ਜ਼ੋਨਲ ਕਨਵੀਨਰ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਇਨ੍ਹਾਂ ਜ਼ੋਨਲ ਖੇਡਾਂ ਵਿਚ ਗੋਇੰਦਵਾਲ ਸਾਹਿਬ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਵਾਲੀਬਾਲ ਅੰਡਰ-19 ਵਰਗ ਵਿਚ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਨੇ ਇਸ ਉਪਲਬਧੀ ‘ਤੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਅਟੁੱਟ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਡੂੰਘੀ ਸਮਰਪਣ ਭਾਵਨਾ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਨਾਲ ਅੱਗੇ ਵਧਦੇ ਹੋਏ ਸਕੂਲ ਦਾ ਨਾਮ ਹੋਰ ਉੱਚਾਈਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰਵਿੰਦਰ ਕੌਰ ਨੇ ਵੀ ਜੇਤੂ ਖਿਡਾਰੀਆਂ ਅਤੇ ਕੋਚ ਦਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਸਕੂਲ ਲਈ ਮਾਣ ਦੀ ਗੱਲ ਹੈ ਅਤੇ ਉਨ੍ਹਾਂ ਨੇ ਖਿਡਾਰੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਪੂਰੀ ਲਗਨ, ਮਿਹਨਤ ਅਤੇ ਆਤਮਵਿਸ਼ਵਾਸ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।