11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਧੀਆਂ ਨੂੰ ਸਮਰਪਿਤ ਵਿਰਾਸਤ ਮੇਲਾ ਕਰਵਾਇਆ

ਚੋਹਲਾ ਸਾਹਿਬ, 11 ਅਗਸਤ (ਬਲਵਿੰਦਰ ਸਿੰਘ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਧੀਆਂ ਨੂੰ ਸਮਰਪਿਤ ਵਿਰਾਸਤ ਮੇਲਾ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 12-08-2026
ਚੋਹਲਾ ਸਾਹਿਬ, 11 ਅਗਸਤ (ਬਲਵਿੰਦਰ ਸਿੰਘ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਧੀਆਂ ਨੂੰ ਸਮਰਪਿਤ ਵਿਰਾਸਤ ਮੇਲਾ ਕਰਵਾਇਆ ਗਿਆ। ਮੇਲੇ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ, ਲੋਕ - ਰਿਵਾਇਤਾਂ ਅਤੇ ਅਮੀਰ ਵਿਰਸੇ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਰਾਸਤ ਮੇਲੇ ਵਿਚ ਵਿਦਿਆਰਥਣਾਂ ਰਿਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸੱਜ-ਧੱਜ ਕੇ ਪਹੁੰਚੀਆਂ। ਇਸ ਮੌਕੇ ਮਹਿੰਦੀ ਲਗਾਉਣ, ਮਿੱਢੀਆਂ ਗੁੰਦਣ, ਕਿੱਕਲੀ ਪਾਉਣ ਅਤੇ ਪੀਂਘ ਝੂਟਣ ਵਰਗੀਆਂ ਪੰਜਾਬ ਦੀਆਂ ਅਲੋਪ ਹੋ ਰਹੀਆਂ ਲੋਕ-ਰਿਵਾਇਤਾਂ ਨੂੰ ਬਾਖੂਬੀ ਪ੍ਰਦਰਸ਼ਿਤ ਕੀਤਾ ਗਿਆ। ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ ਅਤੇ ਹੋਰ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਮੇਲੇ ਦੌਰਾਨ ‘ਮਿਸ ਪੰਜਾਬਣ’ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਵਿਰਸੇ ਦੀ ਝਲਕ ਪੇਸ਼ ਕਰਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ । ਵੱਖ-ਵੱਖ ਸੱਭਿਆਚਾਰਕ ਅਤੇ ਡਾਂਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਸਟਾਫ ਵਲੋਂ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਦੇ ਬਾਰੀਕ ਨੁਕਤਿਆਂ, ਰਿਵਾਇਤੀ ਗਹਿਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਬਾਰੇ ਜਾਣਕਾਰੀ ਦਿੱਤੀ ਗਈ । ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਆਧੁਨਿਕ ਅਤੇ ਤਕਨੀਕੀ ਯੁੱਗ ਵਿਚ ਤਰੱਕੀ ਕਰਨ ਲਈ ਵਿਦਿਆਰਥਣਾਂ ਨੂੰ ਸਿੱਖਿਆ ਅਤੇ ਮਿਹਨਤ ਦੇ ਨਾਲ-ਨਾਲ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਵੀ ਜੁੜੇ ਰਹਿਣਾ ਚਾਹੀਦਾ ਹੈ। ‘ਅਰਨ ਵਾਈਲ ਲਰਨ’ ਨੀਤੀ ਤਹਿਤ ਵਿਦਿਆਰਥਣਾਂ ਵਲੋਂ ਖਾਣ-ਪੀਣ ਦੀਆਂ ਵੱਖ-ਵੱਖ ਵਸਤਾਂ ਦੇ ਸਟਾਲ ਵੀ ਲਗਾਏ ਗਏ, ਜੋ ਮੇਲੇ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਅੰਤ ਵਿਚ ਵਿਰਾਸਤ ਮੇਲੇ ਨੂੰ ਸਫਲ ਬਣਾਉਣ ਲਈ ਸਮੁੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫਦ ਸਿਵਲ ਸਰਜਨ ਨੂੰ ਮਿਲਿਆ ਸਿਵਲ ਸਰਜਨ ਡਾ. ਧਵਨ ਨੇ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ’... ਅਗਲੀ ਖ਼ਬਰ ਸਰਕਾਰ ਫਰੀਡਮ ਫਾਈਟਰਜ਼ ਪਰਿਵਾਰਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰਕੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ- ਪ੍ਰਧਾਨ ਗੰਡੀਵਿੰਡ
Ad Position 24