11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਰਮੀ ਕੰਪੋਸਟ ਨਾਲ ਮਿੱਟੀ ਦੀ ਸਿਹਤ ਸੁਧਾਰਨ ਦੇ ਨਾਲ ਖੇਤੀ ਲਾਗਤ ਵੀ ਘਟਾਈ ਜਾ ਸਕਦੀ ਹੈ – ਡਾ. ਭੁਪਿੰਦਰ ਸਿੰਘ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਆਤਮਾ ਸਕੀਮ ਅਧੀਨ ਪਿੰਡ ਲੋਹਕਾ ਵਿਖੇ ਚਲਾਏ ਜਾ ਰਹੇ ਵਰਮੀ ਕੰਪੋਸਟ ਫਾਰਮ ਸਕੂਲ ਦੇ ਦੂਜੇ ਸੈਸ਼ਨ ’ਚ ਕਿਸਾਨਾਂ ਨੂੰ ਵਰਮੀ ਕੰਪੋਸਟ ਦੀ ਤਿਆਰੀ, ਵਰਤੋਂ ਅਤੇ ਘਰੇਲੂ ਪੱਧਰ ’ਤੇ ਕਿਚਨ ਗਾਰਡਨਿੰਗ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ।

Ad Position 21
No active advertisement
ਅਜੀਤ ਡੈਸਕ 12-08-2026
ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਆਤਮਾ ਸਕੀਮ ਅਧੀਨ ਪਿੰਡ ਲੋਹਕਾ ਵਿਖੇ ਚਲਾਏ ਜਾ ਰਹੇ ਵਰਮੀ ਕੰਪੋਸਟ ਫਾਰਮ ਸਕੂਲ ਦੇ ਦੂਜੇ ਸੈਸ਼ਨ ’ਚ ਕਿਸਾਨਾਂ ਨੂੰ ਵਰਮੀ ਕੰਪੋਸਟ ਦੀ ਤਿਆਰੀ, ਵਰਤੋਂ ਅਤੇ ਘਰੇਲੂ ਪੱਧਰ ’ਤੇ ਕਿਚਨ ਗਾਰਡਨਿੰਗ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਪੱਟੀ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਰਮੀ ਕੰਪੋਸਟ ਤਿਆਰ ਕਰਨ, ਜਿਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਦੇ ਨਾਲ ਖੇਤੀ ਲਾਗਤ ਵੀ ਘਟਾਈ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨਾ ਸਾੜਨ ਅਤੇ ਇਸ ਨੂੰ ਖੇਤ ਵਿੱਚ ਜੈਵਿਕ ਖਾਦ ਵਜੋਂ ਵਰਤਣ ਲਈ ਪ੍ਰੇਰਿਤ ਕੀਤਾ। ਡਾ. ਜਸਵਿੰਦਰ ਸਿੰਘ ਭਾਟੀਆ, ਟ੍ਰੇਨਿੰਗ ਅਫਸਰ, ਖਾਲਸਾ ਕਾਲਜ ਅੰਮ੍ਰਿਤਸਰ ਨੇ ਵਰਮੀ ਕੰਪੋਸਟ ਤਿਆਰ ਕਰਨ ਲਈ ਨਮੀ, ਤਾਪਮਾਨ, ਕੱਚੇ ਮਾਲ ਦੀ ਗੁਣਵੱਤਾ ਅਤੇ ਕੇਂਚੂਆਂ ਲਈ ਢੁਕਵੇਂ ਵਾਤਾਵਰਣ ਸਬੰਧੀ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ. ਤਜਿੰਦਰ ਸਿੰਘ ਸੇਵਾਮੁਕਤ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਚਨ ਗਾਰਡਨਿੰਗ ਬਾਰੇ ਜਾਣਕਾਰੀ ਦਿੱਤੀ । ਡਾ. ਹਰਮਨਦੀਪ ਕੌਰ, ਏ.ਡੀ . ਓ. ਮਿੱਟੀ ਪਰਖ ਨੇ ਮਿੱਟੀ ਪਰਖ ਦੀ ਮਹੱਤਤਾ ਅਤੇ ਮਿੱਟੀ ਪਰਖ ਰਿਪੋਰਟ ਅਨੁਸਾਰ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ । ਪ੍ਰਗਤੀਸ਼ੀਲ ਕਿਸਾਨ ਤਰਸੇਮ ਸਿੰਘ ਨੇ ਆਪਣੇ ਖੇਤੀ ਤਜਰਬੇ ਸਾਂਝੇ ਕਰਦਿਆਂ ਵਰਮੀ ਕੰਪੋਸਟ ਦੀ ਵਿਹਾਰਕ ਵਰਤੋਂ ਬਾਰੇ ਦੱਸਿਆ। ਇਸ ਮੌਕੇ ਜਗਦੀਪ ਸਿੰਘ ਰਿਸੋਰਸ ਪਰਸਨ ਨੇ ਕਿਸਾਨਾਂ ਨੂੰ ਆਰਗੈਨਿਕ ਸਾਬਣ ਤਿਆਰ ਕਰਨ ਅਤੇ ਇਸ ਨੂੰ ਸਫਲਤਾਪੂਰਵਕ ਕਾਰੋਬਾਰ ਵਜੋਂ ਚਲਾਉਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਗੁਰਦੇਵ ਸਿੰਘ, ਤਕਨੀਕੀ ਸਹਾਇਕ ਪ੍ਰਬੰਧਕ ਅਤੇ ਖੇਤੀ ਉਪ ਨਿਰੀਖਕ ਨਿਸ਼ਾਨ ਸਿੰਘ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਸ਼ਾਨੋ-ਸ਼ੌਕਤ ਨਾਲ ਮਨਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫਦ ਸਿਵਲ ਸਰਜਨ ਨੂੰ ਮਿਲਿਆ ਸਿਵਲ ਸਰਜਨ ਡਾ. ਧਵਨ ਨੇ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ’...
Ad Position 24