11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਧਾਨ ਸਭਾ ’ਚ ਬਿੱਲ ਤਾਂ ਪਾਸ ਹੋਏ, ਪਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਰਕਾਰ ਕਿਉਂ ਰਹੀ ਖਾਮੋਸ਼-ਭਰੋਵਾਲ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਦਾ ਇਜਲਾਸ ਸਮਾਪਤ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਪੰਜਾਬ ਸਰਕਾਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਵਿਚ 9 ਬਿੱਲ ਪਾਸ ਕਰ ਦੇਣਾ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਪੈਮਾਨਾ ਨਹੀਂ ਹੋ ਸਕਦਾ। ਸਰਕਾਰ ਨੂੰ ਇਹ ਵੀ ਦੱਸਣਾ ਪਵੇਗਾ ਕਿ ਜਿਹੜੇ ਮੁੱਦੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਵਲੋਂ ਉਠਾਏ ਜਾ ਰਹੇ ਹਨ, ਉਨ੍ਹਾਂ ਦਾ ਹੱਲ ਕਿੱਥੇ ਹੈ।

Ad Position 21
No active advertisement
ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਕਰਵਾਏ ਗਏ ਮੁਕਾਬਲਿਆਂ ਵਿਚ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਅਧਿਆਪਕ। ਤਸਵੀਰ: ਲਵਲੀ 12-08-2026
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਪੰਜਾਬ ਵਿਧਾਨ ਸਭਾ ਦਾ ਇਜਲਾਸ ਸਮਾਪਤ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਪੰਜਾਬ ਸਰਕਾਰ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਵਿਚ 9 ਬਿੱਲ ਪਾਸ ਕਰ ਦੇਣਾ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਪੈਮਾਨਾ ਨਹੀਂ ਹੋ ਸਕਦਾ। ਸਰਕਾਰ ਨੂੰ ਇਹ ਵੀ ਦੱਸਣਾ ਪਵੇਗਾ ਕਿ ਜਿਹੜੇ ਮੁੱਦੇ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਵਲੋਂ ਉਠਾਏ ਜਾ ਰਹੇ ਹਨ, ਉਨ੍ਹਾਂ ਦਾ ਹੱਲ ਕਿੱਥੇ ਹੈ। ਭਰੋਵਾਲ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਸੀ, ਉਸੇ ਸਮੇਂ ਪੇਡੂ ਡਿਸਪੈਂਸਰੀ ਸਟਾਫ, ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਵੱਖ-ਵੱਖ ਸਰਕਾਰੀ ਮੁਲਾਜ਼ਮਾਂ ਵਲੋਂ ਆਪਣੇ ਹੱਕਾਂ ਲਈ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਅਤੇ ਹੋਰ ਬਕਾਇਆ ਮਸਲੇ ਅਜੇ ਵੀ ਸਰਕਾਰ ਤੋਂ ਜਵਾਬ ਮੰਗ ਰਹੇ ਹਨ। ਭਰੋਵਾਲ ਨੇ ਕਿਹਾ ਕਿ ਹਾਲਾਤ ਇਥੋਂ ਤੱਕ ਪਹੁੰਚ ਗਏ ਕਿ ਵਿਧਾਨ ਸਭਾ ਦੇ ਆਪਣੇ ਹੀ ਕਰਮਚਾਰੀਆਂ ਵਲੋਂ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਸਰਕਾਰ ਲਈ ਗੰਭੀਰ ਸਵਾਲ ਹੈ ਕਿ ਜਿਸ ਸੰਸਥਾ ਵਿਚ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਹੋਣੀ ਸੀ, ਉਸੇ ਸੰਸਥਾ ਦੇ ਕਰਮਚਾਰੀ ਆਪਣੀਆਂ ਮੰਗਾਂ ਲਈ ਬਾਹਰ ਆ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਕਿਉਂ ਹੋਏ? ਭਰੋਵਾਲ ਨੇ ਕਿਹਾ ਕਿ ਬਿਜਲੀ ਵਿਭਾਗ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਵਿੱਤੀ ਬੋਝ ਤੇ ਕਰਜ਼ੇ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਵਿੱਤੀ ਹਾਲਤ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉੱਚ ਸਿੱਖਿਆ ਦੀਆਂ ਸੰਸਥਾਵਾਂ ਜੇਕਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ ਤਾਂ ਸਰਕਾਰ ਨੂੰ ਇਸ ਬਾਰੇ ਸਪੱਸ਼ਟ ਰੋਡਮੈਪ ਪੰਜਾਬ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਭਰੋਵਾਲ ਨੇ ਸਵਾਲ ਕੀਤਾ ਕਿ ਇਕ ਪਾਸੇ ਸਰਕਾਰ ਪੰਜਾਬ ਦੀ ਤਰੱਕੀ ਦੇ ਦਾਅਵੇ ਕਰਦੀ ਹੈ, ਦੂਜੇ ਪਾਸੇ ਅਧਿਆਪਕ, ਸਫ਼ਾਈ ਕਰਮਚਾਰੀ, ਸਰਕਾਰੀ ਮੁਲਾਜ਼ਮ ਅਤੇ ਵਿੱਦਿਅਕ ਸੰਸਥਾਵਾਂ ਆਪਣੇ ਹੱਕਾਂ ਅਤੇ ਵਿੱਤੀ ਸਹਾਇਤਾ ਲਈ ਸੰਘਰਸ਼ ਕਰ ਰਹੇ ਹਨ, ਇਹ ਕਿਹੜੀ ਤਰੱਕੀ ਹੈ? ਇਸ ਮੌਕੇ ਉਨ੍ਹਾਂ ਨਾਲ ਠੇਕੇਦਾਰ ਸੁਖਜਿੰਦਰ ਸਿੰਘ, ਵਰਿੰਦਰਪਾਲ ਸਿੰਘ, ਤਰਸੇਮ ਸਿੰਘ ਛਾਪੜੀ, ਕਰਨ ਭੁੱਲਰ, ਅਮਰਜੀਤ ਸਿੰਘ ਖਿੰਡਾ, ਜਤਿੰਦਰ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ - ਪ੍ਰੋ.ਹਰਪ੍ਰੀਤ ਕੋਟ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਸ਼ਾਨੋ-ਸ਼ੌਕਤ ਨਾਲ ਮਨਾਇਆ
Ad Position 24