13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜਹਾਂਗੀਰ ਕਲਾਂ ਤੇ ਜਹਾਂਗੀਰ ਖੁਰਦ ਵਿਚ ਕਾਂਗਰਸ ਨੂੰ ਵੱਡਾ ਹੁੰਗਾਰਾ ਸੈਂਕੜੇ ਪਰਿਵਾਰ ‘ਆਪ’ ਤੇ ਅਕਾਲੀ ਦਲ (ਬ) ਛੱਡ ਕਾਂਗਰਸ ’ਚ ਸ਼ਾਮਿਲ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਕੀਤਾ ਸਵਾਗਤ

ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ )– ਹਲਕਾ ਖਡੂਰ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਜਹਾਂਗੀਰ ਕਲਾਂ ਅਤੇ ਜਹਾਂਗੀਰ ਖੁਰਦ ਤੋਂ ਸੈਂਕੜੇ ਪਰਿਵਾਰਾਂ ਨੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਮੁੱਖ ਮੋੜਦਿਆਂ ਕਾਂਗਰਸ ਪਾਰਟੀ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ )– ਹਲਕਾ ਖਡੂਰ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਜਹਾਂਗੀਰ ਕਲਾਂ ਅਤੇ ਜਹਾਂਗੀਰ ਖੁਰਦ ਤੋਂ ਸੈਂਕੜੇ ਪਰਿਵਾਰਾਂ ਨੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਮੁੱਖ ਮੋੜਦਿਆਂ ਕਾਂਗਰਸ ਪਾਰਟੀ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਹਲਕਾ ਵਾਸੀਆਂ ਦੀ ਮੌਜੂਦਗੀ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਦਿਨੋ-ਦਿਨ ਕਾਂਗਰਸ ਪਾਰਟੀ ਮਜ਼ਬੂਤ ਹੋ ਰਹੀ ਹੈ। ਇਸੇ ਤਰ੍ਹਾਂ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਦੀ ਸਖਤ ਮਿਹਨਤ ਸਦਕਾ ਹਲਕੇ ਵਿੱਚ ਵੀ ਪਾਰਟੀ ਦਾ ਗ੍ਰਾਫ ਦਿਨੋ-ਦਿਨ ਵੱਧ ਰਿਹਾ ਹੈ ।ਲੋਕ ਕਾਂਗਰਸ ਪਾਰਟੀ ਨਾਲ ਜੁੜਨਾ ਚਾਹੁੰਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਭਾਵੇਂ ਕਿਸੇ ਜਾਤੀ ਜਾਂ ਧਰਮ ਨਾਲ ਸੰਬੰਧਿਤ ਹੋਣ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਸਮੇਂ ਨੂੰ ਯਾਦ ਕਰਦੇ ਹਨ, ਉਨ੍ਹਾਂ ਨੂੰ ਬੇਸ਼ੱਕ ਸੇਵਾ ਕਰਨ ਦਾ ਸਮਾਂ ਬਹੁਤ ਘੱਟ ਮਿਲਿਆ ਪਰ ਫਿਰ ਵੀ ਉਨ੍ਹਾਂ ਸਾਬਤ ਕਰ ਦਿੱਤਾ ਕਿ ਜੇਕਰ ਲੋਕ ਸੇਵਾ ਕਰਨੀ ਹੋਵੇ ਤਾਂ ਘੱਟ ਸਮੇਂ ਵਿਚ ਵੀ ਕੀਤੀ ਜਾ ਸਕਦੀ ਹੈ। ਇਸ ਮੌਕੇ ਕਾਂਗਰਸ ਪਰਿਵਾਰ ਵਿਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਕਰ ਨੂੰ ਸਨਮਾਨ ਦਿੰਦੀ ਹੈ, ਇਸ ਲਈ ਅਸੀਂ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਸਾਰੇ ਸਾਥੀਆਂ ਨੂੰ ਹਮੇਸ਼ਾ ਸਤਿਕਾਰਿਤ ਦਰਜੇ ਉੱਤੇ ਬਰਕਰਾਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰਦੇ ਰਹਾਂਗੇ। ਇਸ ਮੌਕੇ ਨਿਰਮਲ ਸਿੰਘ, ਅਨਮੋਲਦੀਪ ਸਿੰਘ, ਜੁਗਰਾਜ ਸਿੰਘ, ਹਰਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਕੁਲਵੰਤ ਸਿੰਘ, ਹਰਦੀਪ ਸਿੰਘ, ਪੂਰਨ ਸਿੰਘ ਪਰਜਾਪਤ, ਜਗੀਰ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਮੰਗਲ ਸਿੰਘ ਮੇਹਰ ਸਿੰਘ, ਤਰਲੋਕ ਸਿੰਘ, ਰਾਜਵਿੰਦਰ ਸਿੰਘ ਰਾਜੂ, ਤਰਸੇਮ ਸਿੰਘ, ਅਮਨ ਸਿੰਘ ਹਰਵਿੰਦਰ ਸਿੰਘ, ਮਨਜੀਤ ਸਿੰਘ ਮੰਨਾ ਮੁਰਲ, ਗੁਰਦੀਪ ਸਿੰਘ, ਬਲਜਿੰਦਰ ਸਿੰਘ ਬੱਬੂ, ਕੁਲਵਿੰਦਰ ਸਿੰਘ , ਚਰਨਜੀਤ ਸਿੰਘ, ਜੁਗਰਾਜ ਸਿੰਘ, ਵਿਸ਼ਾਲ ਸਿੰਘ, ਜਗਪਾਲ ਸਿੰਘ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ , ਬਲਵਿੰਦਰ ਸਿੰਘ, ਜਸਪਾਲ ਸਿੰਘ ਜੱਸਾ, ਮਲਕੀਤ ਸਿੰਘ ਮੀਤਾ, ਅਮਨ ਸਿੰਘ ਮੁਰਲ, ਅਰਸ਼ਦੀਪ ਸਿੰਘ, ਹਰਮਨ ਸਿੰਘ, ਮੰਗਾ ਸਿੰਘ, ਸਤਨਾਮ ਸਿੰਘ, ਸਾਹਿਬ ਸਿੰਘ, ਅਨਮੋਲ ਸਿੰਘ, ਦਿਲਪ੍ਰੀਤ ਰਾਜਾ ਸਿੰਘ, ਕਰਨ ਸਿੰਘ, ਸਾਜਨ ਸਿੰਘ, ਜੋਬਨਜੀਤ ਸਿੰਘ, ਅਰਸ਼ ਸਿੰਘ, ਗਗਨਦੀਪ ਸਿੰਘ, ਪ੍ਰਿੰਸ ਸਿੰਘ, ਵਿਸ਼ਾਲਦੀਪ ਸਿੰਘ ਆਦਿ ਪਿੰਡ ਵਾਸੀਆਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਨਕਾਰ ਕੇ ਰਮਨਜੀਤ ਸਿੰਘ ਸਿੱਕੀ ਵਿਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਕਾਂਗਰਸ ਪਾਰਟੀ ਵਿਚ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਬਾਸ਼ੀ, ਜਤਿੰਦਰ ਸਿੰਘ ਰਾਜਾ, ਗੁਰਵਤਨ ਸਿੰਘ ,ਪਰਮਿੰਦਰ ਸਿੰਘ ਪਿੰਦਾ, ਗੁਰਿੰਦਰ ਸਿੰਘ, ਰਸ਼ਪਾਲ ਸਿੰਘ ਪਾਲਾ ਸਾਬਕਾ ਸਰਪੰਚ, ਜਗੀਰ ਸਿੰਘ ਭਲਵਾਨ, ਮਨਿੰਦਰ ਸਿੰਘ ਸਾਬਕਾ ਸਰਪੰਚ, ਮੌਜੂਦਾ ਮੈਂਬਰ ਪੰਚਾਇਤ ਸਰਵਨ ਸਿੰਘ, ਤਰਸੇਮ ਸਿੰਘ ਨਾਮਾ, ਤਸਵੀਰ ਸਿੰਘ ਪਪਾ, ਸਾਬਕਾ ਮੈਂਬਰ ਮੰਗਲ ਸਿੰਘ, ਕੇਵਲ ਸਿੰਘ ਸਾਬਕਾ ਮੈਂਬਰ, ਮੁਖਤਾਰ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ ਬੱਬੂ, ਦਲਜੀਤ ਸਿੰਘ ਮਰੋਕ, ਕੁਲਵੰਤ ਸਿੰਘ, ਪੀ.ਏ ਰਣਜੀਤ ਸਿੰਘ ਰਾਣਾ ਪਵਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਲੋਕਾਂ ਦੀ ਜਾਨ ਮਾਲ ਦਾ ਰਾਖਾ ਕੌਣ ਥਾਣਾ ਕੱਚਾ ਪੱਕਾ ਦੀ ਹਦੂਦ ਅੰਦਰ ਚੋਰਾਂ ਨੇ ਬੇਖੌਫ ਹੋ ਅਨੇਕਾਂ ਲੁੱਟ ਦੀਆਂ ਵਾਰਦਾਤਾ...
Ad Position 24