13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਦਿਆਰਥਣ ਨਿਮਰਤਪ੍ਰੀਤ ਕੌਰ ਨੇ ਕਵਿਤਾ ਮੁਕਾਬਲਿਆਂ ’ਚ ਹਾਸਿਲ ਕੀਤਾ ਦੂਜਾ ਸਥਾਨ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)–ਸ਼ਿਪਸ ਇੰਸਟੀਚਿਊਟ ਰਾਣੀਵਲਾਹ ਤਰਨ ਤਾਰਨ ਅਧੀਨ ਮਾਝੇ ਦੀ ਸਿਰਮੌਰ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਵਲੋਂ ਮਮਤਾ ਨਿਕੇਤਨ ਸਕੂਲ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਨਿਮਰਤਪ੍ਰੀਤ ਕੌਰ ਨੇ ਕਵਿਤਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ)–ਸ਼ਿਪਸ ਇੰਸਟੀਚਿਊਟ ਰਾਣੀਵਲਾਹ ਤਰਨ ਤਾਰਨ ਅਧੀਨ ਮਾਝੇ ਦੀ ਸਿਰਮੌਰ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਵਲੋਂ ਮਮਤਾ ਨਿਕੇਤਨ ਸਕੂਲ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਨਿਮਰਤਪ੍ਰੀਤ ਕੌਰ ਨੇ ਕਵਿਤਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਵਦੀਪ ਕੌਰ ਸੰਧੂ ਨੇ ਨਿਮਰਤਪ੍ਰੀਤ ਕੌਰ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਆਪਣੇ ਹੁਨਰ ਨੂੰ ਤਰਾਸ਼ਣ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦਾ ਸੁਨਹਿਰੀ ਸਮਾਂ ਹੁੰਦਾ ਹੈ, ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨਿਮਰਤਪ੍ਰੀਤ ਕੌਰ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਸਾਵਣ ਦੇ ਮਹੀਨੇ ਦਾ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ
Ad Position 24