12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜਲਦ ਮੁਕੰਮਲ ਹੋਵੇਗਾ ਲੰਗਰ ਹਾਲ ਅਤੇ ਸੁੰਦਰ ਐਲੀਵੇਸ਼ਨ-ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ ਵੱਡੀ ਸੇਵਾ

ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)- ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਦੀ ਸੁਵਿਧਾ ਅਤੇ ਗੁਰੂ ਕੇ ਲੰਗਰ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਰੂਪ ਦੇਣ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਗਰ ਦੀ ਨਵੀਂ ਵਿਸ਼ਾਲ ਇਮਾਰਤ ਦੇ ਨਿਰਮਾਣ ਕਾਰਜ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਤੇਜੀ ਨਾਲ ਕੀਤੇ ਜਾ ਰਹੇ ਹਨ ਜੋ ਮੁਕੰਮਲ ਹੋਣ ਦੇ ਕਰੀਬ ਹਨ। ਬਾਬਾ ਸੁਖਵਿੰਦਰ ਸਿੰਘ ਨੇ ਮੈਨੇਜ਼ਰ ਸਰਬਦਿਆਲ ਸਿੰਘ, ਸੇਵਾ ਕਾਰਜਾਂ ਦੇ ਇੰਚਾਰਜ ਬਾਬਾ ਕੁੰਵਰ ਪ੍ਰਤਾਪ ਸਿੰਘ ਅਤੇ ਤਕਨੀਕੀ ਟੀਮ ਦੇ ਨਾਲ ਨਿਰਮਾਣ ਅਧੀਨ ਲੰਗਰ ਦੀ ਇਮਾਰਤ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ।

Ad Position 21
No active advertisement
ਅਜੀਤ ਡੈਸਕ 13-08-2026
ਗੋਇੰਦਵਾਲ ਸਾਹਿਬ, 12 ਅਗਸਤ (ਸਕੱਤਰ ਸਿੰਘ ਅਟਵਾਲ)- ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਦੀ ਸੁਵਿਧਾ ਅਤੇ ਗੁਰੂ ਕੇ ਲੰਗਰ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਰੂਪ ਦੇਣ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਗਰ ਦੀ ਨਵੀਂ ਵਿਸ਼ਾਲ ਇਮਾਰਤ ਦੇ ਨਿਰਮਾਣ ਕਾਰਜ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਤੇਜੀ ਨਾਲ ਕੀਤੇ ਜਾ ਰਹੇ ਹਨ ਜੋ ਮੁਕੰਮਲ ਹੋਣ ਦੇ ਕਰੀਬ ਹਨ। ਬਾਬਾ ਸੁਖਵਿੰਦਰ ਸਿੰਘ ਨੇ ਮੈਨੇਜ਼ਰ ਸਰਬਦਿਆਲ ਸਿੰਘ, ਸੇਵਾ ਕਾਰਜਾਂ ਦੇ ਇੰਚਾਰਜ ਬਾਬਾ ਕੁੰਵਰ ਪ੍ਰਤਾਪ ਸਿੰਘ ਅਤੇ ਤਕਨੀਕੀ ਟੀਮ ਦੇ ਨਾਲ ਨਿਰਮਾਣ ਅਧੀਨ ਲੰਗਰ ਦੀ ਇਮਾਰਤ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ । ਵੱਖ-ਵੱਖ ਪਹਿਲੂਆਂ ਬਾਰੇ ਸੰਬੰਧਿਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਸੰਬੰਧਿਤ ਸੇਵਾਦਾਰਾਂ ਤੇ ਤਕਨੀਕੀ ਟੀਮ ਨੂੰ ਲੋੜੀਂਦੇ ਨਿਰਦੇਸ਼ ਦਿੱਤੇ । ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਵੀਂ ਲੰਗਰ ਇਮਾਰਤ ਵਿਚ ਵਿਸ਼ਾਲ ਲੰਗਰ ਹਾਲ, ਅਤਿ ਆਧੁਨਿਕ ਰਸੋਈ, ਵਾਸ਼ਿੰਗ ਏਰੀਆ ਅਤੇ ਇਮਾਰਤ ਦੀ ਸੁੰਦਰ ਐਲੀਵੇਸ਼ਨ ਸਮੇਤ ਵੱਖ-ਵੱਖ ਕਾਰਜ ਤੇਜ਼ੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਨਿਰਮਾਣ ਕਾਰਜ ਨੂੰ ਲਗਪਗ ਇਕ ਸਾਲ ਦੇ ਸਮੇਂ ਅੰਦਰ ਮੁਕੰਮਲ ਕਰਕੇ ਪ੍ਰਬੰਧਕਾਂ ਨੂੰ ਸੌਂਪਣ ਦਾ ਟੀਚਾ ਰੱਖਿਆ ਗਿਆ ਹੈ । ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ 450ਵੇਂ ਜੋਤੀ ਜੋਤਿ ਸਮਾਉਣ ਦੇ ਦਿਹਾੜੇ ਨੂੰ ਸਮਰਪਿਤ ਲੰਗਰ ਹਾਲ ਦੇ ਵਿਸਥਾਰ ਦੇ ਇਹ ਸੇਵਾ ਕਾਰਜ ਆਰੰਭ ਕੀਤੇ ਗਏ ਸਨ। ਗੁਰਦੁਆਰਾ ਸ੍ਰੀ ਬਉਲੀ ਸਾਹਿਬ ਗੋਇੰਦਵਾਲ ਸਾਹਿਬ ਦਾ ਸਿੱਖ ਇਤਿਹਾਸ ਵਿਚ ਬਹੁਤ ਹੀ ਮਹੱਤਵਪੂਰਨ ਸਥਾਨ ਹੈ । ਇਹ ਉਹ ਪਾਵਨ ਧਰਤੀ ਹੈ, ਜਿੱਥੇ ਸ੍ਰੀ ਗੁਰੂ ਅਮਰਦਾਸ ਜੀ ਨੇ ਸੰਗਤਾਂ ਨੂੰ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਗੁਰੂ ਕੇ ਲੰਗਰ ਦੀ ਉੱਚੀ ਸੁੱਚੀ ਮਰਿਆਦਾ ਨੂੰ ਅਮਲੀ ਰੂਪ ਵਿਚ ਪ੍ਰਪੱਕ ਕੀਤਾ । ਇਸ ਮੌਕੇ ਸਰਬਦਿਆਲ ਸਿੰਘ ਮੈਨੇਜ਼ਰ, ਸਰਬਜੀਤ ਸਿੰਘ ਐਡੀਸ਼ਨ ਮੈਨੇਜਰ, ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਇੰਜੀ. ਦਮਨਜੀਤ ਸਿੰਘ, ਬਾਬਾ ਕੁੰਵਰ ਪ੍ਰਤਾਪ ਸਿੰਘ, ਮੀਤ ਮੈਨੇਜ਼ਰ ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਮੰਡ ਅਤੇ ਗੁਰਜੀਤ ਸਿੰਘ ਕੰਗ (ਦੋਵੇਂ ਸਟੋਰ ਕੀਪਰ) ਸਮੇਤ ਹੋਰ ਸੇਵਾਦਾਰ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 16 ਨੂੰ ਡੇਰੇ ਰਾਮਪੁਰ ਝੀਤੇ ਪਹੁੰਚਣਗੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ- ਸੂਬਾ ਸਕੱਤਰ ਮੰਨਾ ਮੀਆਂਵਿੰਡ ਅਗਲੀ ਖ਼ਬਰ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24