12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬੀ.ਐੱਸ.ਐੱਫ. ਵਲੋਂ ਪਿਸਟਲ ਅਤੇ ਮੈਗਜ਼ੀਨ ਬਰਾਮਦ

ਖਾਲੜਾ, 12 ਅਗਸਤ (ਜੱਜਪਾਲ ਜੱਜ)- ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ. ਐੱਸ.

Ad Position 21
No active advertisement
ਅਜੀਤ ਡੈਸਕ 13-08-2026
ਖਾਲੜਾ, 12 ਅਗਸਤ (ਜੱਜਪਾਲ ਜੱਜ)- ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਵਲੋਂ ਇਕ ਪੈਕੇਟ ’ਚੋਂ ਇਕ ਪਿਸਟਲ, ਮੈਗਜੀਨ ਅਤੇ ਇਕ ਕਾਰਤੂਸ ਬਰਾਮਦ ਕੀਤਾ ਗਿਆ ਹੈ । ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਕੰਪਨੀ ਕਮਾਂਡਰ ਸੁਰੇਸ਼ ਵੀ.ਐੱਮ. ਨੇ ਸੂਚਨਾ ਦਿੱਤੀ ਕਿ ਕਿ ਬੀ.ਐੱਸ.ਐਫ ਕਰਮਚਾਰੀਆਂ ਵਲੋਂ ਇਕ ਪੈਕੇਟ ਬਰਾਮਦ ਕੀਤਾ ਗਿਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਦੋਂ ਪੈਕੇਟ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਸਮੇਤ ਮੈਗਜੀਨ ਅਤੇ ਇਕ ਕਾਰਤੂਸ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਵਲੋਂ ਖੇਮਕਰਨ ’ ਚ ਕਾਂਗਰਸ ਦੇ ਡੈਲੀਗੇਟਾਂ ਨਾਲ ਪਾਰਟੀ ਦੀ ਬੂਥ ਪੱਧਰ ਦੀ ਮੀਟਿੰਗ ਅਗਲੀ ਖ਼ਬਰ 16 ਨੂੰ ਡੇਰੇ ਰਾਮਪੁਰ ਝੀਤੇ ਪਹੁੰਚਣਗੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ- ਸੂਬਾ ਸਕੱਤਰ ਮੰਨਾ ਮੀਆਂਵਿੰਡ
Ad Position 24