12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਾਬਕਾ ਵਿਧਾਇਕ ਭੁੱਲਰ ਵਲੋਂ ਖੇਮਕਰਨ ’ ਚ ਕਾਂਗਰਸ ਦੇ ਡੈਲੀਗੇਟਾਂ ਨਾਲ ਪਾਰਟੀ ਦੀ ਬੂਥ ਪੱਧਰ ਦੀ ਮੀਟਿੰਗ

ਖੇਮਕਰਨ, 12 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਅੱਜ ਕਸਬਾ ਖੇਮਕਰਨ ’ਚ ਕਾਂਗਰਸ ਪਾਰਟੀ ਵਲੋਂ ਚੁਣੇ ਗਏ ਵੱਖ-ਵੱਖ ਵਾਰਡਾਂ ’ਚ ਡੈਲੀਗੇਟਾਂ ਨਾਲ ਪਾਰਟੀ ਦੀ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਸਾਬਕਾ ਵਿਧਾਇਕ ਨੇ ਦੱਸਿਆ ਕਿ ਪਾਰਟੀ ਦੀ ਹਾਈਕਮਾਨ ਵਲੋਂ ਆ ਰਹੀਆਂ ਸੂਬੇ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਬੂਥ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਵਾਰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਚੋਣਾਂ ਦੌਰਾਨ ਬੂਥ ਪੱਧਰ ’ਤੇ ਪਾਰਟੀ ਹੋਰ ਮਜ਼ਬੂਤ ਹੋ ਸਕੇ।

Ad Position 21
No active advertisement
ਅਜੀਤ ਡੈਸਕ 13-08-2026
ਖੇਮਕਰਨ, 12 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਅੱਜ ਕਸਬਾ ਖੇਮਕਰਨ ’ਚ ਕਾਂਗਰਸ ਪਾਰਟੀ ਵਲੋਂ ਚੁਣੇ ਗਏ ਵੱਖ-ਵੱਖ ਵਾਰਡਾਂ ’ਚ ਡੈਲੀਗੇਟਾਂ ਨਾਲ ਪਾਰਟੀ ਦੀ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਸਾਬਕਾ ਵਿਧਾਇਕ ਨੇ ਦੱਸਿਆ ਕਿ ਪਾਰਟੀ ਦੀ ਹਾਈਕਮਾਨ ਵਲੋਂ ਆ ਰਹੀਆਂ ਸੂਬੇ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਬੂਥ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਵਾਰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਚੋਣਾਂ ਦੌਰਾਨ ਬੂਥ ਪੱਧਰ ’ਤੇ ਪਾਰਟੀ ਹੋਰ ਮਜ਼ਬੂਤ ਹੋ ਸਕੇ। ਉਪਮਾ ਦੱਸਿਆ ਕਿ ਪਾਰਟੀ ਦਾ ਮੰਨਣਾ ਹੈ ਕਿ ਜੇਕਰ ਬੂਥ ’ਤੇ ਵਰਕਰਾਂ ਦੀ ਟੀਮ ਮਜ਼ਬੂਤ ਹੋਵੇਗੀ ਤਾਂ ਵੱਧ ਤੋਂ ਵੱਧ ਵੋਟਰਾਂ ਨੂੰ ਬੂਥ ’ਤੇ ਲਿਆ ਕੇ ਪੋਲਿੰਗ ਕਰਵਾਈ ਜਾ ਸਕੇ । ਮੀਟਿੰਗ ਵਿਚ ਚੇਅਰਮੈਨ ਕੁਲਦੀਪ ਸਿੰਘ ਵਿਰਕ ਨੇ ਦੱਸਿਆ ਕਿ ਖੇਮਕਰਨ ਸ਼ਹਿਰ ’ਚ ਹਰ ਬੂਥ ’ਤੇ ਡੈਲੀਗੇਟ ਚੁਣੇ ਗਏ ਹਨ, ਜਿਨਾਂ ’ਚ ਜ਼ਿਆਦਾਤਰ ਨੌਜਵਾਨ ਵਰਕਰ ਹਨ, ਜਿਹੜੇ ਕਾਂਗਰਸ ਪਾਰਟੀ ਲਈ ਆਉਣ ਵਾਲੇ ਸਮੇਂ ’ਚ ਜ਼ਿਆਦਾ ਕੰਮ ਕਰਨਗੇ। ਉੁਨ੍ਹਾਂ ਸਾਬਕਾ ਵਿਧਾਇਕ ਦੇ ਧਿਆਨ ’ਚ ਲਿਆਂਦਾ ਖੇਮਕਰਨ ਸ਼ਹਿਰ ਵਿਚ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਲਗਾਤਾਰ ਵੋਟਰ ਪਾਰਟੀ ਨਾਲ ਜੁੜ ਰਹੇ ਹਨ । ਇਸ ਮੀਟਿੰਗ ’ਚ ਸਾਬਕਾ ਸਰਪੰਚ ਪ੍ਰਤਾਪ ਸਿੰਘ ਮਾਛੀਕੇ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵਿਰਕ, ਨਿਰਮਲ ਸਿੰਘ ਵਿਰਕ, ਜੱਜਬੀਰ ਸਿੰਘ ਵਿਰਕ, ਵਰਿੰਦਰ ਸਿੰਘ ਵਿਰਕ, ਦਿਲਬਾਗ ਸਿੰਘ ਪੱਤੂ, ਡਾ. ਰਾਜ ਸਿੰਘ, ਅਨਵਰ ਸਿੰਘ, ਬਿੱਟੂ ਮਸੀਹ, ਕਰਨੈਲ ਸਿੰਘ, ਜਤਿੰਦਰ ਮਸੀਹ, ਕੁਲਦੀਪ ਮਸੀਹ, ਮਨਜਿੰਦਰ ਪੱਤੂ, ਗੁਰਜੀਤ ਪੱਤੂ, ਦੀਪਕ ਕੁਮਾਰ, ਬੋਹੜ ਸਿੰਘ, ਮਨਦੀਪ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਬੀ.ਐੱਸ.ਐੱਫ. ਵਲੋਂ ਪਿਸਟਲ ਅਤੇ ਮੈਗਜ਼ੀਨ ਬਰਾਮਦ
Ad Position 24