12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦਿੱਲੀ ਰੈਲੀ ਸੰਬੰਧੀ ਕਮਿਊਨਿਸਟ ਪਾਰਟੀ ਦੀ ਜਨ ਸੰਪਰਕ ਮੁਹਿੰਮ ਸ਼ੁਰੂ

ਝਬਾਲ, 12 ਅਗਸਤ (ਸੁਖਦੇਵ ਸਿੰਘ)-ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਇਕ ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਕੁਮਾਰ ਅਤੇ ਬਲਕਾਰ ਸਿੰਘ ਵਲਟੋਹਾ ਨੇ ਪਿੰਡ-ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਝਬਾਲ, 12 ਅਗਸਤ (ਸੁਖਦੇਵ ਸਿੰਘ)-ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਇਕ ਸਤੰਬਰ ਨੂੰ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਕੁਮਾਰ ਅਤੇ ਬਲਕਾਰ ਸਿੰਘ ਵਲਟੋਹਾ ਨੇ ਪਿੰਡ-ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ। ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਸੱਤਾ ’ਤੇ ਕਾਬਜ਼ ਭਾਜਪਾ ਸਰਕਾਰ ਦੇਸ਼ ਨੂੰ ਅਮਰੀਕਾ ਸਾਮਰਾਜ ਕੋਲ ਗਹਿਣੇ ਪਾਉਣ ਜਾ ਰਹੀ ਹੈ। ਜੇਕਰ ਅਮਰੀਕਾ ਸਾਮਰਾਜ ਨਾਲ ਮੁਕਤ ਵਪਾਰ ਸਮਝੌਤਾ ਹੋ ਗਿਆ ਤਾਂ ਭਾਰਤ ਦੇ ਮਜ਼ਦੂਰਾਂ ਤੇ ਕਿਸਾਨਾਂ ਦੇ ਨਾਲ ਨਾਲ ਛੋਟੇ ਕਾਰੋਬਾਰੀਆਂ ਦੀ ਤਬਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅੱਜ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਹੈ। ਬੇਰੁਜ਼ਗਾਰੀ ਕਰਕੇ ਹੀ ਨੌਜਵਾਨ ਲੜਕੇ ਲੜਕੀਆਂ ਨਸ਼ਿਆਂ, ਚੋਰੀਆਂ, ਡਾਕਿਆਂ, ਠੱਗੀਆਂ ਤੇ ਗੈਂਗਸਟਰਵਾਦ ਦੇ ਰਾਹ ਪਏ ਰਹੇ ਹਨ। ਉਨ੍ਹਾਂ ਨੇ ਹਰੇਕ ਨੌਜਵਾਨ ਮੁੰਡੇ ਕੁੜੀਆਂ ਲਈ ਰੁਜ਼ਗਾਰ ਦੀ ਗਰੰਟੀ ਦਾ ਕਾਨੂੰਨ ਬਣਾਉਣ, ਹਰੇਕ ਫ਼ਸਲ ਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਣ, ਕਿਸਾਨਾਂ ਮਜ਼ਦੂਰਾਂ ਤੇ ਹੇਠਲੇ ਵਰਗ ਦੇ ਲੋਕਾਂ ਦੇ ਕਰਜ਼ੇ ਮੁਆਫ਼ ਕਰਨ, ਮਿਹਨਤਕਸ਼ ਲੋਕਾਂ ਲਈ ਬੁਢਾਪਾ ਪੈਨਸ਼ਨ ਘੱਟੋ ਘੱਟ 10000 ਰੁਪਏ ਪ੍ਰਤੀ ਮਹੀਨਾ ਕਰਨ, ਸਿੱਖਿਆ ਤੇ ਸਿਹਤ ਦੀ ਗਰੰਟੀ ਦੇਣ, ਮਜ਼ਦੂਰਾਂ ਵਿਰੁੱਧ ਬਣਾਏ ਚਾਰੇ ਲੇਬਰ ਕੋਡ ਵਾਪਸ ਲੈਣ, ਨਰੇਗਾ ਕਾਨੂੰਨ ਮੁੜ ਬਹਾਲ ਕਰਕੇ 200 ਦਿਨ ਕੰਮ ਤੇ 700 ਰੁਪਏ ਮਜ਼ਦੂਰੀ ਦੀ ਗਰੰਟੀ ਦੇਣ, ਦੇਸ਼ ਵਿਚ ਫਿਰਕਾਪ੍ਰਸਤੀ ਦੀ ਸਿਆਸਤ ਖਤਮ ਕਰਨ, ਪੰਜਾਬ ਦੇ ਪਾਣੀ ਤੇ ਰਾਜਧਾਨੀ ਚੰਡੀਗੜ੍ਹ ਪੰਜਾਬ ਹਵਾਲੇ ਕਰਨ, ਅਰਬ ਦੇਸ਼ਾਂ ਨਾਲ ਵਪਾਰ ਲਈ ਅਟਾਰੀ ਤੇ ਹੁਸੈਨੀਵਾਲਾ ਬਾਰਡਰ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਕਾ. ਸੁਲੱਖਣ ਸਿੰਘ ਗੰਡੀਵਿੰਡ, ਪਰਮਜੀਤ ਸਿੰਘ ਗੰਡੀਵਿੰਡ, ਜਗਜੀਤ ਸਿੰਘ ਮੰਨਣ, ਸੁੱਖਾ ਸਿੰਘ ਮੰਨਣ, ਬਲਵੰਤ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਪ੍ਰੀਤਮ ਸਿੰਘ, ਘੁੱਕ ਸਿੰਘ ਸਰਾਂ, ਲਖਵਿੰਦਰ ਸਿੰਘ, ਸਾਹਿਬ ਸਿੰਘ ਮੰਨਣ , ਕੁਲਦੀਪ ਕੌਰ, ਬੀਰ ਕੌਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰੱਸਾਕਸੀ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਅਗਲੀ ਖ਼ਬਰ ਪੱਟੀ- ਸਰਹਾਲੀ ਰੋਡ ’ਤੇ ਬਿਨਾਂ ਸਾਈਡ ਰੇਲਿੰਗ ਦਾ ਛੋਟਾ ਪੁਲ ਬਣ ਰਿਹਾ ਪ੍ਰੇਸ਼ਾਨੀ ਦਾ ਕਾਰਨ - ਹਰਮਨ ਸੇਖੋਂ ਕਈ ਸਾਲਾਂ ਤ...
Ad Position 24