ਕੁਲਦੀਪ ਸਿੰਘ ਔਲਖ ਨੂੰ ਦੁਬਾਰਾ ਅਕਾਲੀ ਦਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਖੁਸ਼ੀ ਦੀ ਲਹਿਰ
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)- ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ । ਇਸ ਤੋਂ ਪਹਿਲਾਂ ਉਹ ਪਾਰਟੀ ਵਿਚ ਬਤੌਰ ਵਰਕਿੰਗ ਕਮੇਟੀ ਮੈਂਬਰ, ਜਥੇਬੰਦਕ ਸਕੱਤਰ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ, ਯੂਥ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਬੋਰਡ ’ਚ ਕੰਮ ਕਰ ਚੁੱਕੇ ਹਨ।
ਕ
ਕੁਲਦੀਪ ਸਿੰਘ ਔਲਖ
14-08-2026
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)- ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ । ਇਸ ਤੋਂ ਪਹਿਲਾਂ ਉਹ ਪਾਰਟੀ ਵਿਚ ਬਤੌਰ ਵਰਕਿੰਗ ਕਮੇਟੀ ਮੈਂਬਰ, ਜਥੇਬੰਦਕ ਸਕੱਤਰ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ, ਯੂਥ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਬੋਰਡ ’ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ, ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਅਤੇ ਹਾਈਕਮਾਨ ਦਾ ਧੰਨਵਾਦ ਕੀਤਾ । ਉਨ੍ਹਾਂ ਦੀ ਨਿਯੁਕਤੀ ’ਤੇ ਸਰਕਲ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਐਸ.ਈ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਬੀ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ, ਐਸ.ਈ. ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ ਫਤਿਆਬਾਦ, ਬਲਾਕ ਸੰਮਤੀ ਮੈਬਰ ਤੇਜਿੰਦਰ ਸਿੰਘ ਪ੍ਰਿੰਸ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਯੂਥ ਆਗੂ ਹਰਦੀਪ ਸਿੰਘ ਖੱਖ, ਗੁਰਮੇਜ ਸਿੰਘ ਸਰਪੰਚ ਖੱਖ, ਨੰਬਰਦਾਰ ਅਮਰਜੀਤ ਸਿੰਘ, ਸਰਵਨ ਸਿੰਘ ਸਿੰਮਾ ਪ੍ਰਧਾਨ ਯੂਥ ਅਕਾਲੀ ਦਲ, ਗੁਰਮੀਤ ਸਿੰਘ ਪ੍ਰਧਾਨ ਬਾਬਾ ਜੀਵਨ ਸਿੰਘ ਭਲਾਈ ਮਿਸ਼ਨ, ਗੁਰਨਾਮ ਸਿੰਘ ਲਾਡੀ, ਮੱਸਾ ਸਿੰਘ ਮੈਂਬਰ, ਦਲਜੀਤ ਸਿੰਘ ਵਿਰਕ, ਮੋਹਨ ਸਿੰਘ ਮੈਂਬਰ ਪੰਚਾਇਤ, ਬਾਬਾ ਇੰਦਰਜੀਤ ਸਿੰਘ ਖੱਖ, ਸਾਹਿਬ ਸਿੰਘ ਭਗਤ, ਹਰਜਿੰਦਰ ਸਿੰਘ ਫੌਜ਼ੀ, ਤਰਸੇਮ ਸਿੰਘ, ਸ਼ੇਰ ਸਿੰਘ ਅਤੇ ਹੋਰਨਾਂ ਨੇ ਹਾਈਕਮਾਨ ਦਾ ਧੰਨਵਾਦ ਕੀਤਾ ਹੈ।