ਐਨ.ਐੱਚ.ਐੱਮ. ਮੁਲਾਜ਼ਮਾਂ ਦੀ 2 ਰੋਜ਼ਾ ਹੜਤਾਲ ਦੇ ਪਹਿਲੇ ਦਿਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
ਤਰਨ ਤਾਰਨ, 13 ਅਗਸਤ (ਇਕਬਾਲ ਸਿੰਘ ਸੋਢੀ)–ਸਿਹਤ ਵਿਭਾਗ ਵਿਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ। ਐੱਨ.
ਤਰਨ ਤਾਰਨ, 13 ਅਗਸਤ (ਇਕਬਾਲ ਸਿੰਘ ਸੋਢੀ)–ਸਿਹਤ ਵਿਭਾਗ ਵਿਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ। ਐੱਨ.ਐੱਚ.ਐੱਮ. ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐੱਨ.ਐੱਚ.ਐੱਮ.ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ। ਜਿਸ ਕਰਕੇ ਐੱਨ.ਐੱਚ.ਐੱਮ. ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਐੱਨ.ਐੱਚ.ਐੱਮ. ਇੰਪਲਾਈਜ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ 13 ਅਤੇ 14 ਅਗਸਤ ਦੀ ਰੋਜਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਇਸ ਹੜਤਾਲ ਦੇ ਅੱਜ ਪਹਿਲੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰਾਂ ਪ੍ਰਭਾਵਿਤ ਰਹੀਆਂ।ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ। ਲੱਗਪਗ 40—45 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਨ.ਐੱਚ.ਐੱਮ. ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਵਲੋੰ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਦੋ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਦੌਰਾਾਨ ਐੱਨ.ਐੱਚ.ਐੱਮ.ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਰਕਾਰ ਨੂੰ ਗੁੜੀ ਨੀਂਦ ਚੋਂ ਜਗਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਜਨਰਲ ਸੈਕਟਰੀ ਰਾਮ ਸਿੰਘ ਕਪੂਰਥਲਾ ,ਅਮਨਦੀਪ ਸਿੰਘ ਪਟਿਆਲਾ, ਸੁਖਜੀਤ ਸਿੰਘ ਰੋਪੜ, ਡਾਕਟਰ ਵਾਹਿਦ, ਗੁਲਸ਼ਨ ਸ਼ਰਮਾ ਫਰੀਦਕੋਟ, ਜਗਦੇਵ ਮਾਨਸਾ ਨੇ ਸਾਝੀ ਆਵਾਜ਼ ’ਚ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਇਸ ਮੌਕੇ ਤੁਰਣਜੀਤ ਹੁਸ਼ਿਆਰਪੁਰ, ਦਿਨੇਸ ਗਰਗ ਪਟਿਆਲਾ, ਜਸਵੀਰ ਸਿੰਘ ਤਰਨਤਾਰਨ, ਮਨਦੀਪ ਸਿੰਘ ਤਰਨ ਤਾਰਨ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਅਮਰਜੀਤ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਡਾਕਟਰ ਸ਼ਿਵਰਾਜ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਬਗੀਚ ਜੀ ਫਿਰੋਜ਼ਪੁਰ, ਰਵਿੰਦਰ ਜੀ ਫਜਲਿਕਾ, ਡਾਕਟਰ ਪੰਖੜੀ ਜਲੰਧਰ, ਮਨਦੀਪ ਜੀ ਤਰਨਤਾਰਨ, ਅਮਨਦੀਪ ਕੌਰ ਨਵਾ ਸਹਿਰ ਲੁਧਿਆਣਾ, ਡਾਕਟਰ ਪੰਖਕੁੜੀ ਜਲੰਧਰ, ਜਸਬੀਰ ਸਿੰਘ ਮੋਗਾ, ਆਦਿ ਕਰਮਚਾਰੀ ਹਾ਼ਜ਼ਰ ਸਨ।