14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਖ਼ਿਲਾਫ਼ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਕਾਂਗਰਸੀ ਆਗੂਆਂ ਦਾ ਮੂੰਹਤੋੜ ਜਵਾਬ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਵੱਧ ਰਹੀ ਲੋਕਪ੍ਰਿਯਤਾ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਤੋਂ ਘਬਰਾਏ ਹੋਏ ਵਿਰੋਧੀ ਹੁਣ ਕੂੜ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਅਤੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ ਨੇ ਇਕ ਵਿਸ਼ੇਸ਼ ਇਕਤੱਰਤਾ ਦੌਰਾਨ ਕੀਤਾ।

Ad Position 21
No active advertisement
ਗੱਲਬਾਤ ਕਰਦੇ ਹੋਏ ਬਲਾਕ ਕਾਂਗਰਸ ਤਰਨ ਤਾਰਨ ਦੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ ਅਤੇ ਹੋਰ ਕਾਂਗਰਸੀ ਆਗੂ। ਤਸਵੀਰ–ਲਵਲੀ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਵੱਧ ਰਹੀ ਲੋਕਪ੍ਰਿਯਤਾ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਤੋਂ ਘਬਰਾਏ ਹੋਏ ਵਿਰੋਧੀ ਹੁਣ ਕੂੜ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਅਤੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ ਨੇ ਇਕ ਵਿਸ਼ੇਸ਼ ਇਕਤੱਰਤਾ ਦੌਰਾਨ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਚੰਗੇ ਪੜ੍ਹੇ ਲਿਖੇ ਪਰਿਵਾਰਕ ਪਿਛੋਕੜ ਅਤੇ ਇੰਜੀਨੀਅਰਿੰਗ ਦੀ ਉੱਚ ਵਿੱਦਿਆ ਪ੍ਰਾਪਤ ਕਰਨ ਵਾਲੇ ਰਾਜਬੀਰ ਸਿੰਘ ਭੁੱਲਰ ਨੇ ਹੁਣ ਸਿਆਸਤ ਵਿਚ ਆ ਕੇ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ ਅਤੇ ਉਹ ਬਹੁਤ ਹੀ ਉੱਚੇ ਸੁੱਚੇ ਕਿਰਦਾਰ ਦੇ ਮਾਲਕ ਹਨ। ਜਦੋਂ ਤੋਂ ਰਾਜਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਕਮਾਨ ਸੰਭਾਲੀ ਹੈ, ਉਦੋਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਵਿਚ ਨਵਾਂ ਜੋਸ਼ ਦੇਖਣ ਨੂੰ ਮਿਲਿਆ ਹੈ। ਪਿੰਡਾਂ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਾਂਗਰਸੀ ਵਰਕਰਾਂ ਦਾ ਮਨੋਬਲ ਵੀ ਕਾਫ਼ੀ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜਬੀਰ ਸਿੰਘ ਭੁੱਲਰ ਸਿਰਫ਼ ਇਕ ਸੰਗਠਨਾਤਮਕ ਆਗੂ ਹੀ ਨਹੀਂ, ਸਗੋਂ ਹਰ ਸਮੇਂ ਵਰਕਰਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਵਾਲੇ ਆਗੂ ਹਨ। ਉਹ ਹਰ ਔਖੇ-ਸੌਖੇ ਸਮੇਂ ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮ ਰਹਿੰਦੇ ਹਨ। ਇਹੀ ਕਾਰਨ ਹੈ ਕਿ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਦਾ ਸੰਗਠਨ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਰਾਜਬੀਰ ਸਿੰਘ ਭੁੱਲਰ ਦੀ ਵੱਧਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਕੁਝ ਵਿਰੋਧੀ ਅਨਸਰ ਬੁਖਲਾਹਟ ਵਿਚ ਆ ਕੇ ਬੇਬੁਨਿਆਦ ਅਤੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਨਾਲ ਨਾ ਤਾਂ ਰਾਜਬੀਰ ਸਿੰਘ ਭੁੱਲਰ ਦੇ ਅਕਸ਼ ਨੂੰ ਕੋਈ ਨੁਕਸਾਨ ਪਹੁੰਚੇਗਾ ਅਤੇ ਨਾ ਹੀ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਹੌਸਲਾ ਡਿਗੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਕਾਂਗਰਸੀ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਆਪਣੇ ਜ਼ਿਲ੍ਹਾ ਪ੍ਰਧਾਨ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਪਾਰਟੀ ਦੀ ਏਕਤਾ ਅਤੇ ਮਜ਼ਬੂਤ ਸੰਗਠਨ ਹੀ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਬਣੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਿਰੋਧੀਆਂ ਵਲੋਂ ਫੈਲਾਇਆ ਜਾ ਰਿਹਾ ਕੂੜ ਪ੍ਰਚਾਰ ਲੋਕਾਂ ਦੇ ਸਾਹਮਣੇ ਟਿਕ ਨਹੀਂ ਸਕੇਗਾ, ਕਿਉਂਕਿ ਲੋਕ ਸੱਚਾਈ ਅਤੇ ਜ਼ਮੀਨੀ ਪੱਧਰ ‘ਤੇ ਹੋ ਰਹੇ ਕੰਮ ਨੂੰ ਭਲੀ-ਭਾਂਤੀ ਜਾਣਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੱਕੀ ਭੁੱਲਰ, ਹਰਮਨਜੋਤ ਸਿੰਘ ਪਲਾਸੌਰ, ਡਿੰਪੀ ਮਹੰਤ, ਜੀਤੂ ਠੇਕੇਦਾਰ, ਜਸਪਾਲ ਸਿੰਘ ਪਾਲਾ, ਸੁਖਦੇਵ ਸਿੰਘ ਦੋਧੀ, ਗੁਰਵਿੰਦਰ ਸਿੰਘ ਬੋਬੀ ਤਖਤੂਚੱਕ, ਹੈਪੀ ਸਰਪੰਚ ਬਾਲੇਚੱਕ, ਬਾਊ ਤਰਸੇਮ ਲਾਲ, ਬਾਊ ਬਸੰਤ ਲਾਲ, ਅਮਰੀਕ ਸਿੰਘ ਇੰਸਪੈਕਟਰ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਗੌਰਵ ਵਰਮਾ, ਸਾਹਿਬ ਸਿੰਘ ਸਰਪੰਚ ਮੁਰਾਦਪੁਰਾ, ਰਜਿੰਦਰ ਭੰਡਾਰੀ, ਮਲਕੀਤ ਸਿੰਘ ਮੀਤਾ, ਪ੍ਰਗਟ ਸਿੰਘ ਆਦਿ ਕਾਂਗਰਸੀ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਕੇ.ਡੀ. ਦੇ ਮਜੀਠਾ ਰੋਡ ਬਾਈਪਾਸ ਸਕੂਲ ਦੇ ‘ਵਾਇਸ ਆਫ ਪੰਜਾਬ ਮਾਸਟਰ ਚੈਂਪਸ-2026’ ਦਾ ਖਿਤਾਬ ਜਿੱਤਣ ਵਾਲੇ ਵਿਦਿਆਰਥੀ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
Ad Position 24