ਆਜ਼ਾਦੀ ਦਿਹਾੜੇ ਨੂੰ ਲੈ ਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤਰਨ ਤਾਰਨ ਸ਼ਹਿਰ ਵਿਚ ਐੱਸ. ਐੱਸ.
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤਰਨ ਤਾਰਨ ਸ਼ਹਿਰ ਵਿਚ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਦੇ ਅਧਿਕਾਰੀ ਅਤੇ ਜਵਾਨ ਮੌਜੂਦ ਸਨ। ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਤਰਨ ਤਾਰਨ ਪੁਲਿਸ ਸੁਚੇਤ ਹੈ ਅਤੇ ਪੁਲਿਸ ਵਲੋਂ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਵਲੋਂ ਬੱਸ ਅੱਡਿਆਂ, ਹੋਟਲਾਂ, ਰੈਸਟੋਰੇਟਾਂ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ਉਪਰ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਤਰਨ ਤਾਰਨ ਪੁਲਿਸ ਵਲੋਂ ਇਸ ਲਈ ਜਗ੍ਹਾ ਜਗ੍ਹਾ ’ਤੇ ਨਾਕਾਬੰਦੀਆਂ ਕਰਕੇ ਹਰ ਆਉਣ ਜਾਣ ਵਾਲੇ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.(ਡੀ) ਰਿਪੁਤਪਨ ਸਿੰਘ, ਐੱਸ.ਪੀ.(ਐੱਚ) ਮਨਿੰਦਰ ਸਿੰਘ, ਡੀ.ਐੱਸ.ਪੀ. ਸੁਖਬੀਰ ਸਿੰਘ, ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਮੌਜੂਦ ਸਨ।