14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ–ਪ੍ਰੋ. ਹਰਪ੍ਰੀਤ ਕੋਟ

ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸਿੱਖ ਕੌਮ ਦੀ ਮਹੱਤਵਪੂਰਨ ਸ਼ਖ਼ਸੀਅਤ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਯਤਨਾਂ ਦੀ ਪੰਜਾਬ ਬੁਲਾਰੇ ਅਤੇ ਹਲਕਾ ਖਡੂਰ ਸਾਹਿਬ ਤੋਂ ਆਗੂ ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਭਰਪੂਰ ਸ਼ਲਾਘਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 14-08-2026
ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸਿੱਖ ਕੌਮ ਦੀ ਮਹੱਤਵਪੂਰਨ ਸ਼ਖ਼ਸੀਅਤ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਯਤਨਾਂ ਦੀ ਪੰਜਾਬ ਬੁਲਾਰੇ ਅਤੇ ਹਲਕਾ ਖਡੂਰ ਸਾਹਿਬ ਤੋਂ ਆਗੂ ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਭਰਪੂਰ ਸ਼ਲਾਘਾ ਕੀਤੀ ਹੈ। ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਕਿਹਾ ਕਿ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੁੱਕੇ ਗਏ ਠੋਸ ਕਦਮਾਂ ਦੇ ਸਦਕਾ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਵੱਲੋਂ ਜਥੇਦਾਰ ਹਵਾਰਾ ਨੂੰ 2 ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਗਈ ਹੈ। ਇਹ ਉਪਰਾਲਾ ਅਤਿ ਸ਼ਲਾਘਾਯੋਗ ਹੈ ਅਤੇ ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਤੇ ਪੈਰੋਲ ਦੀਆਂ ਵਾਜਬ ਮੰਗਾਂ ਨੂੰ ਬਲ ਮਿਲਿਆ ਹੈ। ਉਨ੍ਹਾਂ ਅੱਗੇ ਬੋਲਦਿਆਂ ਕੇਂਦਰ ਸਰਕਾਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਿਸ਼ੇਸ਼ ਅਪੀਲ ਕੀਤੀ ਕਿ 2 ਦਿਨ ਦਾ ਸਮਾਂ ਬਹੁਤ ਘੱਟ ਹੈ, ਇਸ ਲਈ ਮਾਨਵਤਾ ਅਤੇ ਕਾਨੂੰਨੀ ਅਧਿਕਾਰਾਂ ਨੂੰ ਧਿਆਨ ਵਿਚ ਰੱਖਦਿਆਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸੀ.ਐਮ. ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ-ਗੁਰਵਿੰਦਰ ਸਿੰਘ ਬਹਿੜਵਾਲ ਅਗਲੀ ਖ਼ਬਰ ਅਮਨਦੀਪ ਹਸਪਤਾਲ ਨੇ ਪੰਜਾਬ ’ਚ ਪਹਿਲੀ ਵਾਰ ‘ਰੋਬੋਟਿਕ ਟੈਲੀਸਰਜਰੀਆਂ’ ਨਾਲ ਸਥਾਪਿਤ ਕੀਤਾ ਮੀਲ ਪੱਥਰ
Ad Position 24