14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਾਜਾਇਜ਼ ਅਸਲ੍ਹਾ ਵੇਚਣ ਵਾਲਾ ਵਿਅਕਤੀ ਗ੍ਰਿਫ਼ਤਾਰ

ਝਬਾਲ, 13 ਅਗਸਤ (ਸਰਬਜੀਤ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਅਸਲਾ ਵੇਚਣ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ, ਇਕ ਐਕਸਟਰਾ ਮੈਗਜੀਨ ਅਤੇ 7 ਕਾਰਤੂਸ ਬਰਾਮਦ ਕੀਤੇ ਹਨ। ਥਾਣਾ ਝਬਾਲ ਦੇ ਏ.

Ad Position 21
No active advertisement
ਅਜੀਤ ਡੈਸਕ 14-08-2026
ਝਬਾਲ, 13 ਅਗਸਤ (ਸਰਬਜੀਤ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਅਸਲਾ ਵੇਚਣ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ, ਇਕ ਐਕਸਟਰਾ ਮੈਗਜੀਨ ਅਤੇ 7 ਕਾਰਤੂਸ ਬਰਾਮਦ ਕੀਤੇ ਹਨ। ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਸ਼ਪਾਲ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਝਬਾਲ ਕਲਾਂ ਨਾਜਾਇਜ਼ ਅਸਲਾ ਵੇਚਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਰਸ਼ਪਾਲ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਉਸ ਪਾਸੋਂ ਇਕ ਪਿਸਟਲ 30 ਬੋਰ ਸਮੇਤ ਮੈਗਜੀਨ, ਇਕ ਐਕਸਟਰਾ ਮੈਗਜੀਨ, 7 ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸੁਖਬੀਰ ’ਤੇ ਹਮਲੇ ਦੀ ਰਮਨਦੀਪ ਸੇਰੋਂ ਤੇ ਬਿੱਲਾ ਸੇਰੋਂ ਵਲੋਂ ਸਖ਼ਤ ਨਿਖੇਧੀ
Ad Position 24