14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਦੇ ਕਰਮਚਾਰੀ ਹਾਜ਼ਰ ਹੋਏ ।

Ad Position 21
No active advertisement
ਅਜੀਤ ਡੈਸਕ 14-08-2026
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਦੇ ਕਰਮਚਾਰੀ ਹਾਜ਼ਰ ਹੋਏ । ਮੀਟਿੰਗ ਵਿਚ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਬਲਾਕ ਗੰਡੀਵਿੰਡ ਤੋਂ ਪ੍ਰਧਾਨ ਸੁਖਮਨਜੀਤ ਸਿੰਘ ਨੇ ਸਭਾਵਾਂ ਦੀ ਘੱਟ ਰਹੀ ਆਮਦਨ ਕਾਰਨ ਸਭਾਵਾਂ ਦੇ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਦਾ ਮੁੱਦਾ ਚੁੱਕਿਆ ਗਿਆ । ਬਲਾਕ ਭਿੱਖੀਵਿੰਡ ਤੋਂ ਪ੍ਰਭਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਲਾਕ ਖਡੂਰ ਸਾਹਿਬ ਤੋਂ ਸੁਖਵਿੰਦਰ ਸਿੰਘ ਕੈਸ਼ੀਅਰ ਨੇ ਖ਼ਰਚੇ ਸਬੰਧੀ ਜਾਣਕਾਰੀ ਦਿੱਤੀ। ਬਲਾਕ ਤਰਨ ਤਾਰਨ ਤੋਂ ਕੁਲਦੀਪ ਸਿੰਘ ਨੇ ਈ.ਆਰ.ਪੀ. ਡਾਟਾ ਸਬੰਧੀ ਆ ਰਹੀਆਂ ਸਮੱਸਿਆਵਾਂ ’ਤੇ ਚਾਨਣਾ ਪਾਇਆ। ਇਸ ਮੌਕੇ ਬਲਾਕ ਚੋਹਲਾ ਸਾਹਿਬ ਤੋਂ ਰਾਜਬੀਰ ਸਿੰਘ ਨੇ ਸਭਾਵਾਂ ਵਿਚ ਡੀ.ਏ.ਪੀ. ਖਾਦਾਂ ਦੀ ਵੰਡ ਸਬੰਧੀ ਸਬੰਧਿਤ ਏਜੰਸੀਆਂ ਨੂੰ ਮਿਲ ਕੇ ਆਪਣੀ ਮੰਗ ਰੱਖਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਬਲਾਕ ਪੱਟੀ ਤੋਂ ਬਲਜੀਤ ਸਿੰਘ ਪੱਟੀ ਨੇ ਸਭਾਵਾਂ ਦੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਦੱਸਿਆ ਗਿਆ ਅਤੇ ਬੀ.ਐੱਸ.ਐੱਲ. ਦੇ ਬਿੱਲ ਸਬੰਧੀ ਜ਼ਿਲ੍ਹਾ ਜਥੇਬੰਦੀ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ। ਬਲਾਕ ਨੌਸ਼ਹਿਰਾ ਪੰਨੂਆ ਤੋਂ ਮਨਜਿੰਦਰ ਸਿੰਘ ਨੇ ਇਸ ਵਾਰ ਨਵੇਂ ਸੀਜ਼ਨ ਦੀ ਸ਼ੁਰੂਆਤ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਉਣ ਲਈ ਸੇਵਾ ਲੈਣ ਲਈ ਬੇਨਤੀ ਕੀਤੀ ਗਈ, ਜੋ ਜਥੇਬੰਦੀ ਨੇ ਪ੍ਰਵਾਨ ਕਰ ਲਈ ਸਟੇਟ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਪ੍ਰਗਟ ਸਿੰਘ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨਤਾਰਾ ਚੰਦ ਜੀ ਨੇ ਨਵੀਂ ਕੇ.ਸੀ.ਸੀ. ਪਾਲਸੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੀ ਸੇਵਾ ਫ਼ਤਿਹ ਸਿੰਘ ਜਨਰਲ ਸਕੱਤਰ ਨੇ ਨਿਭਾਈ ਅਤੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਗਿਆ ।ਇਸ ਮੌਕੇ ਰਘਬੀਰ ਸਿੰਘ ਮੀਤ ਪ੍ਰਧਾਨ ਖਡੂਰ ਸਾਹਿਬ, ਰੇਸ਼ਮ ਸਿੰਘ ਵਲਟੋਹਾ, ਰਜਿੰਦਰ ਕੁਮਾਰ ਉਬੋਕੇ, ਪਰਮਜੀਤ ਸਿੰਘ, ਤਿਲਕ ਰਾਜ ਸ਼ਰਮਾ, ਅਰੁਨਦੀਪ ਸਿੰਘ, ਕੁਲਦੀਪ ਸਿੰਘ, ਗੁਰਵਰਿਆਮ ਸਿੰਘ, ਸਤਬੀਰ ਸਿੰਘ, ਅਮਨਜੋਤ ਸਿੰਘ, ਨਵਜੋਤ ਸਿੰਘ, ਹਰਨੇਕ ਸਿੰਘ ਅਤੇ ਹੋਰ ਕਰਮਚਾਰੀ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ-ਪੱਧਰੀ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ’ਚ ਰਹੀ ਜੇਤੂ ਅਗਲੀ ਖ਼ਬਰ ਨਾਜਾਇਜ਼ ਅਸਲ੍ਹਾ ਵੇਚਣ ਵਾਲਾ ਵਿਅਕਤੀ ਗ੍ਰਿਫ਼ਤਾਰ
Ad Position 24