14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ-ਪੱਧਰੀ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ’ਚ ਰਹੀ ਜੇਤੂ

ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ) –ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਨੇ ਖੇਡਾਂ ਦੇ ਖੇਤਰ ਵਿਚ ਸੰਸਥਾ ਅਤੇ ਇਲਾਕੇ ਦਾ ਨਾਮ ਪੂਰੇ ਸੂਬੇ ਵਿਚ ਰੌਸ਼ਨ ਕੀਤਾ ਹੈ। ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਆਯੋਜਿਤ ਹੋਈਆਂ ਸੀ.

Ad Position 21
No active advertisement
ਅਜੀਤ ਡੈਸਕ 14-08-2026
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ) –ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਨੇ ਖੇਡਾਂ ਦੇ ਖੇਤਰ ਵਿਚ ਸੰਸਥਾ ਅਤੇ ਇਲਾਕੇ ਦਾ ਨਾਮ ਪੂਰੇ ਸੂਬੇ ਵਿਚ ਰੌਸ਼ਨ ਕੀਤਾ ਹੈ। ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਆਯੋਜਿਤ ਹੋਈਆਂ ਸੀ.ਬੀ.ਐੱਸ.ਈ. ਕਲੱਸਟਰ ਖੇਡਾਂ ਦੌਰਾਨ ਸੰਸਥਾ ਦੀ ਹੋਣਹਾਰ ਵਿਦਿਆਰਥਣ ਗੁਰਸ਼ਰਨ ਕੌਰ ਸਪੁੱਤਰੀ ਬਲਜੀਤ ਸਿੰਘ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਅੰਡਰ-17 ਦੀ 800 ਮੀਟਰ ਦੌੜ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਝੋਲੀ ਵਿਚ ਮੈਡਲ ਪਾਇਆ ਹੈ। ਵਿਦਿਆਰਥਣ ਦੀ ਇਸ ਸ਼ਾਨਦਾਰ ਕਾਮਯਾਬੀ ’ਤੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਸੂਦ ਨੇ ਸਾਂਝੇ ਤੌਰ ’ਤੇ ਖੇਡ ਵਿਭਾਗ ਅਤੇ ਜੇਤੂ ਰਹੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਖੇਡ ਕੋਚ ਸ. ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਤੇ ਅਨੂਦੀਪ ਕੌਰ ਦੀ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥਣ ਨੇ ਇਹ ਵੱਡੀ ਸਫ਼ਲਤਾ ਪ੍ਰਾਪਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਰ ਘਰ ਤਿਰੰਗਾ ਮੁਹਿੰਮ ਦੇਸ਼ ਭਗਤੀ ਤੇ ਰਾਸ਼ਟਰੀ ਏਕਤਾ ਦੀ ਪ੍ਰਤੀਕ-ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24